ਇਲਾਕਾ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਵਿਸੇਸ਼ ਮੁਹਿੰਮ ‘ਚ ਸ਼ਾਮਿਲ ਹੋਣ ਲਈ ਉਤਾਵਲੇ: ਹਨੀ ਫੱਤਣਵਾਲਾ

Spread the love

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ‘ਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ, ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਮੈਨੂੰ ਮਾਣ ਹੈ ਅਕਾਲੀ ਹੋਣ ਦਾ’ ਸਟਿੱਕਰ ਗੱਡੀ ‘ਤੇ ਲਗਾ ਕੇ ਜ਼ਾਰੀ ਕੀਤਾ ਹੈ। ਇਨ•ਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ•ਾਂ ਕਿਹਾ ਕਿ ਪੰਥ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਦੁਸ਼ਮਣ ਅੰਨ•ੇ ਦੁਸ਼ਟ ਪ੍ਰਚਾਰ ਦੇ ਬਾਵਜੂਦ ਪੰਜਾਬੀਆਂ ਦੇ ਮਨਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਇਸ ਅਦੁੱਤੀ ਜਜ਼ਬੇ ਨੂੰ ਧੁੰਦਲਾ ਨਹੀਂ ਕਰ ਸਕੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਕਾਫ਼ਲਾ ਦਿਨ ਦਿਨ ਵੱਡਾ ਹੋ ਕੇ ਅੱਗੇ ਵੱਧਦਾ ਜਾ ਰਿਹਾ ਹੈ। ਇਸ ਮੌਕੇ ਹਨੀ ਫੱਤਣਵਾਲਾ ਨੇ ਕਿਹਾ ਕਿ ਹੁਣ ਸ਼੍ਰੀ ਮੁਕਤਸਰ ਸਾਹਿਬ ਹਲਕੇ ‘ਚ ਪਿੰਡਾਂ ਤੇ ਸ਼ਹਿਰ ਦੇ ਲੋਕਾਂ ਵਿੱਚ ਆਪਣੀਆਂ ਗੱਡੀਆਂ ‘ਤੇ ‘ਸਾਨੂੰ ਮਾਣ ਅਕਾਲੀ ਹੋਣ ਦਾ ‘ ਸਟਿੱਕਰ ਲਗਾਉਣ ਦੀ ਹੋੜ ਲੱਗੀ ਹੋਈ ਹੈ ਤੇ ਇਸ ਮੁਹਿੰਮ ਦੀ ਉਡੀਕ ਸ਼੍ਰੀ ਮੁਕਤਸਰ ਸਾਹਿਬ ਦੇ ਲੋਕ ਬੇਸਬਰੀ ਨਾਲ ਕਰ ਰਹੇ ਹਨ। ਇਸ ਮੌਕੇ ਹਨੀ ਫੱਤਣਵਾਲਾ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਤੋਂ ਮੁਲਾਜ਼ਮ, ਕਿਸਾਨ, ਮਜ਼ਦੂਰ, ਵਪਾਰੀ, ਦੁਕਾਨਦਾਰ ਤੇ ਹੋਰ ਵਰਗ ਦੇ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਤੇ ਸਿਆਸਤ ਦੇ ਬਾਬਾ ਬੋਹੜ ਸਵ: ਸ. ਪ੍ਰਕਾਸ਼ ਸਿੰਘ ਬਾਦਲ ਦੇ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

  • Related Posts

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    Spread the love

    Spread the loveਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    Spread the love

    Spread the loveਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ…

    Leave a Reply

    Your email address will not be published. Required fields are marked *