ਉਪ ਮੰਡਲ ਮੈਜਿਸਟਰੇਟ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਹਾੜਾ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਵਿੱਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਨਾ ਆਵੇ । ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਉਨ੍ਹਾਂ ਕਸਿਆ ਜਾਵੇ। ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ ਅਤੇ ਖ਼ੁਰਾਕ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਲਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    Leave a Reply

    Your email address will not be published. Required fields are marked *