ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

Spread the love
 ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ
ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ ਦੀ ਕਰੀਏ ਤਾਂ ਇਥੋਂ ਵੀ ਕਾਂਗਰਸ ਪਾਰਟੀ ਦੇ ਕਈ ਆਗੂ ਟਿਕਟ ਲੈਣ ਲਈ ਭੱਜ ਦੌੜ ਕਰ ਰਹੇ ਹਨ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਵੀ ਬਠਿੰਡਾ ਦਿਹਾਤੀ ਵਿੱਚ ਯੋਗ ਉਮੀਦਵਾਰ ਉਤਾਰਨ ਲਈ ਵਿਉਂਦਵੰਦੀ ਕਰ ਰਿਹਾ ਹੈ। ਉਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਵਿੱਚ  ਸਿਆਸੀ ਧਿਰਾਂ ਨੂੰ ਟੱਕਰ ਦੇਣ ਲਈ ਕਲਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਕਰਮਜੀਤ ਅਨਮੋਲ ਨਾਲ ਇਸ ਸਬੰਧੀ ਗੱਲਬਾਤ ਚੱਲ ਰਹੀ ਹੈ ਕਿਉਂਕਿ ਆਪ ਪਾਰਟੀ ਵੀ ਬੀਜੇਪੀ ਦੇ ਵਾਂਗ ਕਲਾਕਾਰਾਂ ਤੇ ਲਗਾਤਾਰ ਕਿਸਮਤ ਅਜਮਾ ਰਹੀ ਹੈ। ਇਸੇ ਤਹਿਤ ਹੀ ਬਠਿੰਡਾ ਦਿਹਾਤੀ ਵਿੱਚ ਅਜਿਹਾ ਫਾਰਮੂਲਾ ਅਪਣਾਇਆ ਜਾ ਸਕਦਾ ਹੈ।ਭਾਵੇਂ ਕਰਮਜੀਤ ਅਨਮੋਲ ਫਰੀਦਕੋਟ ਲੋਕ ਸਭਾ ਬੁਰੀ ਤਰੀਕੇ ਨਾਲ ਹਾਰ ਗਏ ਸਨ ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇੜਤਾ ਹੋਣ ਕਰਕੇ ਉਹਨਾਂ ਨੂੰ ਦੁਬਾਰਾ ਮੌਕਾ ਮਿਲ ਸਕਦਾ ਹੈ। ਜੇਕਰ ਕਰਮਜੀਤ ਅਨਮੋਲ ਬਠਿੰਡਾ ਦਿਹਾਤੀ ਤੋਂ ਮੈਦਾਨ ਵਿੱਚ ਉਤਰਦੇ ਹਨ ਤਾਂ ਦਿਹਾਤੀ ਤੋਂ ਟਿਕਟ ਦੀ ਆਸ ਲਾਈ ਬੈਠੇ ਕਈ ਆਪ ਆਗੂਆਂ ਦੀਆਂ ਆਸਾਂ ‘ਤੇ ਪਾਣੀ ਫਿਰੇਗਾ ਕਿਉਂਕਿ ਬਠਿੰਡਾ ਦਿਹਾਤੀ ਤੋਂ ਮੌਜੂਦਾ ਹਲਕਾ ਇੰਚਾਰਜ ਵੀ ਟਿਕਟ ਲੈਣ ਦੀ ਦੌੜ ਵਿੱਚ ਹੈ। ਇਸੇ ਤਰ੍ਹਾਂ ਇੱਕ ਸਾਬਕਾ ਅਧਿਕਾਰੀ ਵੀ ਟਿਕਟ ਲੈਣ ਲਈ ਅੰਦਰੋਂ ਅੰਦਰਲੀ ਕੋਸ਼ਿਸ਼ਾਂ ਕਰ ਰਿਹਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪਾਰਟੀ ਇੱਕ ਕਲਾਕਾਰ ‘ਤੇ ਦਾਅ ਖੇਡਦੀ ਹੈ ਜਾਂ ਆਪਣੇ ਕਿਸੇ ਕੇਡਰ ਅਧਾਰਤ ਵਰਕਰ ਨੂੰ ਟਿਕਟ ਦੇ ਕੇ ਨਿਵਾਜਦੀ ਹੈ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *