ਕਾਂਗਰਸੀ ਵਰਕਰਾਂ ਨੇ ਭਗਵੰਤ ਮਾਨ ਖ਼ਿਲਾਫ਼ ਮੁਜ਼ਾਹਰਾ

Spread the love

ਲੰਧਰ 4 ਅਪ੍ਰੈਲ( ਅਮ੍ਰਿੰਤਪਾਲ ਸਿੰਘ )ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਹ ਪ੍ਰਦਰਸ਼ਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਂਗਰਸੀ ਲੀਡਰ ਰਾਹੁਲ ਗਾਂਧੀ ਖ਼ਿਲਾਫ਼ ਕਥਿਤ ਬੇਤੁਕੀ ਬਿਆਨਬਾਜ਼ੀ ਕਰਨ ਅਤੇ ਫਿਲੌਰ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਇਤਰਾਜ਼ਯੋਗ ਸ਼ਬਦਾਵਲੀ ਲਿਖੇ ਜਾਣ ਖ਼ਿਲਾਫ਼ ਕੀਤਾ।ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਬਿਆਨਬਾਜ਼ੀ ਕੀਤੀ ਹੈ, ਉਹ ਨਿੰਦਣਯੋਗ ਹੈ ਕਿਉਂਕਿ ਕਿਸੇ ਵੀ ਆਗੂ ਵਲੋਂ ਦੂਸਰੇ ਨੇਤਾ ਦੇ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੂੰ ਹੋਰ ਮੁੱਦਿਆਂ ਦੀ ਥਾਂ ਪੰਜਾਬ ‘ਚ ਕਾਨੂੰਨ ਤੇ ਅਮਨ ਦੀ ਕਥਿਤ ਮਾੜੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਬੇਰੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਇਸ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆਂ ਨੇ ਪੰਜਾਬ ਵਿੱਚ ਦੌਰੇ ਸ਼ੁਰੂ ਕੀਤੇ ਹਨ ਉਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਪੰਜਾਬ ਵਿੱਚ ਸਿਸਟਮ ਨਹੀਂ ਚੱਲ ਰਿਹਾ ਅਤੇ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਨਵਜੋਤ ਸਿੰਘ ਦਹੀਆ ਹਲਕਾ ਇੰਚਾਰਜ ਨਕੋਦਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਜਗਜੀਤ ਕੰਬੋਜ, ਨਰੇਸ਼ ਵਰਮਾ, ਸੁਦੇਸ਼ ਕੁਮਾਰ, ਪਰਮਜੋਤ ਸਿੰਘ ਸ਼ੈਰੀ ਚੱਢਾ, ਪਵਨ ਕੁਮਾਰ, ਗੁਰਵਿੰਦਰ ਪਾਲ ਸਿੰਘ ਬੰਟੀ ਨੀਲਕੰਠ, ਬਲਰਾਜ ਠਾਕੁਰ, ਗੁਰਨਾਮ ਸਿੰਘ ਮੁਲਤਾਨੀ, ਸੁਖਵਿੰਦਰ ਸੂਚੀ ਪਿੰਡ, ਪੁਸ਼ਪਿੰਦਰ ਲਾਲੀ, ਸੋਮ ਰਾਜ ਸੋਮੀ, ਤਿਲਕ ਰਾਜ ਚੋਹਕਾਂ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *