ਕਾਂਗਰਸ ਐਸ ਸੀ ਸੈੱਲ ਵਿੱਚ ਅੰਗਰੇਜ ਸਿੰਘ ਆਸਲ, ਬਲਾਕ ਪੱਟੀ ਦਾ ਚੇਅਰਮੈਨ ਅਤੇ ਨਿਸ਼ਾਨ ਸਿੰਘ ਜੌੜਾ, ਬਲਾਕ ਨੌਸ਼ਹਿਰਾ ਪੰਨੂੰਆ ਦੇ ਚੇਅਰਮੈਨ ਨਿਯੁਕਤ (ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦਿੱਤੇ ਨਿਯੁਕਤੀ ਪੱਤਰ)

Spread the love
ਪੱਟੀ 9 ਜੂਨ (ਕੰਵਲਦੀਪ ਸਿੰਘ ਸਾਬੀ) ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦਿਓ, ਅਤੇ ਐਸ ਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਉਨਾਂ ਦੀ ਆਵਾਜ਼ ਬੁਲੰਦ ਕਰੋ। ਮੇਰੀਆਂ ਢੇਰ ਸਾਰੀਆਂ ਸ਼ੁਭਕਾਮਨਾਵਾ ਤੁਹਾਡੇ ਨਾਲ ਹਨ। ਇਹ ਸ਼ਬਦ ਪੱਟੀ ਹਲਕੇ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਤਰਨ ਤਾਰਨ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਐਸ ਸੀ ਸੈੱਲ ਜ਼ਿਲਾ ਤਰਨ ਤਾਰਨ ਵਿੱਚ ਅੰਗਰੇਜ ਸਿੰਘ ਆਸਲ ਨੂੰ ਕਾਂਗਰਸ ਐਸ ਸੀ ਸੈੱਲ ਬਲਾਕ ਪੱਟੀ ਦਾ ਚੇਅਰਮੈਨ ਅਤੇ ਨਿਸ਼ਾਨ ਸਿੰਘ ਜੌੜਾ ਨੂੰ ਕਾਂਗਰਸ ਐਸ ਸੀ ਸੈੱਲ ਬਲਾਕ ਨੌਸ਼ਹਿਰਾ ਪੰਨੂੰਆ ਦੇ ਚੇਅਰਮੈਨ ਬਨਣ ‘ਤੇ ਨਿਯੁਕਤੀ ਪੱਤਰ ਦੇਣ ਸਮੇ ਕਹੇ। ਇਸ ਮੌਕੇ ਐਸ ਸੀ ਸੈੱਲ ਤਰਨ ਤਾਰਨ ਜਿਲਾ ਪ੍ਰਧਾਨ ਸਾਬਕਾ ਸਰਪੰਚ ਹਰਚੰਦ ਸਿੰਘ ਨਦੋਹਰ ਵੀ ਮੌਜੂਦ ਸਨ। ਇਸ ਸਮੇਂ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰ ਦਾ ਸਮੇਂ ਸਮੇਂ ਤੇ ਬਣਦਾ ਮਾਣ ਸਤਿਕਾਰ ਕਰਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸਨੇ ਪੰਜਾਬ ਦਾ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਰਬ ਪੱਖੀ ਵਿਕਾਸ ਕਰਵਾਇਆ ਸੀ। ਹੁਣ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਸਿਰਫ ਜੁਮਲੇਬਾਜ਼ੀ ਨਾਲ ਹੀ ਸਾਰਿਆ ਹੈ। ਇੱਥੇ ਵਿਕਾਸ ਦੇ ਨਾਮ ‘ਤੇ ਕੋਈ ਕੰਮ ਨਹੀਂ ਹੋਇਆ। ਇਸ ਦੀ ਮਿਸਾਲ ਪੱਟੀ ਹਲਕਾ ਹੈ ਜਿੱਥੇ ਸਵਾ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਕੋਈ ਵਿਕਾਸ ਕਾਰਜ ਨਹੀਂ ਕਰਵਾਏ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਪੱਟੀ ਹਲਕੇ ਦੇ ਲੋਕ 2027 ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ। ਕੈਪਸ਼ਨ: ਨਵੇਂ ਬਣੇ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਆਗੂ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *