ਕਾਂਗਰਸ ਪਾਰਟੀ ਵਲੋਂ ‘ਸੰਗਠਨ ਸਿਰਜਣ ਅਭਿਆਨ’ ਦੀ ਸ਼ੁਰੂਆਤ

Spread the love

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ (ਗੁਰਮੀਤ ਵਰਮਾ)- ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਵੱਲੋਂ ਮਲੋਟ ਰੋਡ ’ਤੇ ਸਥਿਤ ਗਾਰਡੇਨੀਆ ਰਿਜ਼ੋਰਟ ਵਿੱਚ ਸੰਗਠਨ ਸਿਰਜਣ ਅਭਿਆਨ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਲਈ ਨਿਯੁਕਤ ਕੀਤੇ ਅਬਜ਼ਰਵਰ ਵਿਕਾਰ ਰਸੂਲ ਵਾਨੀ (ਸਾਬਕਾ ਪ੍ਰਧਾਨ ਜੰਮੂ ਅਤੇ ਕਸ਼ਮੀਰ ਕਾਂਗਰਸ) ਦੀ ਅਗਵਾਈ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਅੰਗਦ ਸੈਣੀ, ਬਲਵੰਤ ਰਾਏ ਨਾਥ ਤੋਂ ਇਲਾਵਾ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਪ੍ਰਧਾਨ ਜ਼ਿਲ੍ਹਾ ਕਾਂਗਰਸ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸਿਮਰਜੀਤ ਸਿੰਘ ਭੀਨਾਂ ਬਰਾੜ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਚਰਨ ਸਿੰਘ ਸੋਥਾ, ਕਰਨ ਕੌਰ ਸਾਬਕਾ ਵਿਧਾਇਕ, ਗੁਰਪ੍ਰੀਤ ਸਿੰਘ ਬਿੱਟੂ ਰੁਮਾਣਾ ਆਦਿ ਹਾਜ਼ਰ ਸਨ। ਇਸ ਮੌਕੇ ਅਬਜ਼ਰਵ ਵਿਕਾਰ ਰਸੂਲ ਵਾਨੀ ਨੇ ਪੈ੍ਰਸ ਕਾਂਨਫਰੰਸ ਦੌਰਾਨ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਹਰ ਜ਼ਿਲ੍ਹੇ ਵਿੱਚ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦੀ ਵੱਲੋਂ ਲਾਈ ਗਈ ਡਿਊਟੀ ਅਨੁਸਾਰ ਅਸੀਂ ਇਥੇ ਪੁੱਜੇ ਹਾਂ ਅਤੇ ਕਾਂਗਰਸ ਪਾਰਟੀ ਦੇ ਸਮੂਹ ਸੈੱਲ, ਜ਼ਿਲ੍ਹਾ ਕਾਂਗਰਸ ਕਮੇਟੀ, ਯੂਥ ਕਾਂਗਰਸ, ਮਹਿਲਾ ਕਾਂਗਰਸ ਸਮੇਤ ਜਿਨ੍ਹੇ ਵੀ ਸਾਡੇ ਸਹਿਯੋਗੀ ਆਰਗਨਾਈਜੇਸ਼ਨ ਹਨ ਉਨ੍ਹਾਂ ਦੀ ਮਜ਼ਬੂਤੀ ਲਈ ਜੋ ਨਿਸ਼ਾਨਾ ਮਿਥਿਆ ਹੈ ਸਾਰਿਆਂ ਦੇ ਵਿਚਾਰਾਂ ਨੂੰ ਸਾਹਮਣੇ ਰੱਖ ਕੇ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਇਹ ਅਭਿਆਨ ਮੁਕੰਮਲ ਕੀਤਾ ਜਾਵੇਗਾ। ਇਸ ਲਈ ਮੈਂ ਪਾਰਟੀ ਦੇ ਸਮੂਹ ਸਥਾਨਕ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਇਸ ਮੁਹਿੰਮ ਤਹਿਤ ਪੂਰੀ ਸਰਗਰਮੀ ਨਾਲ ਹਿੱਸਾ ਲੈਣ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਵਜੋਂ ਜਿਸ ਦਾ ਨਾਮ ਸਾਹਮਣੇ ਆਵੇਗਾ ਉਸ ਨੂੰ ਇਹ ਜੁੰਮੇਵਾਰੀ ਸੌਪੀ ਜਾਵੇਗੀ। ਇਸ ਤੋਂ ਬਾਅਦ ਬਲਾਕ ਅਤੇ ਸਰਕਲ ਪੱਧਰ ’ਤੇ ਵੀ ਇਹ ਨੀਤੀ ਲਾਗੂ ਕੀਤੀ ਜਾਵੇਗਾ। ਇਨ੍ਹਾਂ ਸਰਗਰਮੀਆਂ ਦੀ ਜਾਣਕਾਰੀ ਨਾਲ ਦੀ ਨਾਲ ਦਿੱਲੀ ਵਿਖੇ ਸਥਿਤ ਪਾਰਟੀ ਹਾਈਕਮਾਂਡ ਵੀ ਦਿੱਤੀ ਜਾਵੇਗੀ। ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਨਾਲ ਸਬੰਧਿਤ ਸਮੂਹ ਵਿੰਗਾਂ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਕੀਤੀ ਜਾਵੇਗੀ, ਇਸ ਉਪਰੰਤ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਸਾਰਾ ਪ੍ਰੋਸੈਸ 16 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀਆਂ ਵਿੱਚ ਕਿਤੇ ਨਾ ਕਿਤੇ ਪਾਰਟੀ ਨੀਤੀਆਂ ਨੂੰ ਲਾਗੂ ਕਰਨ ਵਾਸਤੇ ਕਮਜ਼ੋਰੀਆਂ ਮਹਿਸੂਸ ਕਰਨ ’ਤੇ ਜਥੇਬੰਦੀ ਦੀ ਮਜ਼ਬੂਤੀ ਲਈ ਇਹ ਸਾਰਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਉਪਰੰਤ ਗਾਰਡੇਨੀਆ ਰਿਜ਼ੋਰਟ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵੱਖ ਵੱਖ ਆਗੂਆਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਾਬਕਾ ਵਿਧਾਇਕ ਰੁਪਿੰਦਰ ਰੂਬੀ, ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਨੱਥੂ ਰਾਮ ਸਾਬਕਾ ਵਿਧਾਇਕ, ਮਾਸਟਰ ਜਸਵੰਤ ਸਿੰਘ ਭਾਗਸਰ, ਸ਼ਮਿੰਦਰ ਪਾਲ ਸਿੰਘ ਭੁੱਲਰ, ਹੈਪੀ ਗਰਗ, ਗੁਰਵੀਰ ਸਿੰਘ ਕਾਕੂ ਸੀਰਵਾਲੀ, ਜਸਵਿੰਦਰ ਸਿੰਘ ਗੰਧੜ, ਰਣਜੀਤ ਸਿੰਘ ਧਾਲੀਵਾਲ, ਮਦਨ ਸਿੰਘ ਆਰੇਵਾਲਾ, ਗੁਰਦਾਸ ਗਿਰਧਰ, ਗੁਰਪ੍ਰੀਤ ਸਿੰਘ ਗਿੱਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਸਰਗਰਮ ਵਰਕਰ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *