ਕਾਂਗਰਸ ਪਾਰਟੀ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਹਲਕਾ ਖਰੜ ਤੋਂ ਉਮੀਦਵਾਰ ਐਲਾਨਿਆ ਜਾਵੇ:- ਸਮਰ ਬਿਲਿੰਗ 

Spread the love
ਕੁਰਾਲੀ 18 ਅਗਸਤ (ਜਗਦੇਵ ਸਿੰਘ )ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਇਹਨਾਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਗੁਰਪ੍ਰਤਾਪ ਪਡਿਆਲਾ ਨੂੰ ਜਲਦ ਤੋਂ ਜਲਦ ਹਲਕਾ ਖਰੜ ਤੋਂ ਉਮੀਦਵਾਰ ਐਲਾਨਿਆ ਜਾਵੇ ਇਹ ਮੰਗ ਜ਼ੋਰ ਫੜ ਰਹੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਰ ਬਿਲਿੰਗ ਵੱਲੋਂ ਕੀਤਾ ਗਿਆ ਸਮਰ ਬਿਲਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਆਪਣਾ ਉਮੀਦਵਾਰ ਐਲਾਨਣ ਵਿੱਚ ਦੇਰੀ ਕਰਦੀ ਰਹੀ ਹੈ ਜਿਸ ਕਰਕੇ ਪਾਰਟੀ ਨੂੰ ਇਸ ਦਾ ਖਮਿਆਜਾ ਵੀ ਭੁਗਤਣਾ ਪੈਂਦਾ ਹੈ ਉਹਨਾਂ ਕਿਹਾ ਕਿ ਜੇਕਰ ਪਾਰਟੀ ਹੁਣ ਤੋਂ ਹੀ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਆਪਣਾ ਉਮੀਦਵਾਰ ਐਲਾਨਦੀ ਹੈ ਸੀਟ ਕਾਂਗਰਸ ਪਾਰਟੀ ਦੀ ਪੱਕੀ ਹੋਵੇਗੀ ਉਹਨਾਂ ਕਿਹਾ ਕਿ ਗੁਰਪ੍ਰਤਾਪ ਸਿੰਘ ਪਡਿਆਲਾ ਲੰਮੇ ਸਮੇਂ ਤੋਂ ਲੋਕਾਂ ਦੇ ਵਿੱਚ ਵਿਚਰ ਰਹੇ ਹਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਸਮੱਸਿਆ ਨੂੰ ਹੱਲ ਵੀ ਕਰਵਾਉਂਦੇ ਹਨ ਇਸ ਲਈ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਮ ਲੋਕ ਪੰਚ ਸਰਪੰਚ ਕੌਂਸਲਰ ਉਨਾਂ ਦੇ ਨਾਲ ਸਿੱਧੇ ਰੂਪ ਵਿੱਚ ਜੁੜੇ ਹੋਏ ਹਨ ਉਹਨਾਂ ਦੱਸਿਆ ਕਿ ਸ.ਪਡਿਆਲਾ ਦੇ ਸਤਿਕਾਰਯੋਗ ਨਾਨੀ ਅਤੇ ਨਾਨਾ ਸਵ.ਸ.ਬਚਿੱਤਰ ਸਿੰਘ ਵਿਧਾਇਕ ਰਹਿ ਚੁੱਕੇ ਹਨ ਅਤੇ ਉਨਾਂ ਦੇ ਮਾਮਾ ਸ.ਰਾਜਵੀਰ ਸਿੰਘ ਪਡਿਆਲਾ ਅਤੇ ਸ.ਤੇਜਵੀਰ ਸਿੰਘ ਪਡਿਆਲਾ ਦੀ ਇਲਾਕੇ ਦੇ ਲੋਕਾਂ ਦੇ ਮਨਾਂ ਵਿੱਚ ਵੱਸਦੇ ਹਨ ਕਿਉਂਕਿ ਸਮੁੱਚੇ ਪਡਿਆਲਾ ਪਰਿਵਾਰ ਵੱਲੋਂ ਹਮੇਸ਼ਾ ਹੀ ਗਰੀਬਾਂ ਦੀ ਬਾਹ ਫੜੀ ਹੈ ਅਤੇ ਇਲਾਕੇ ਦੇ ਬੱਚਿਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਨਾਲ ਜੋੜਨ ਲਈ ਇੱਕ ਵੱਡੇ ਕਾਲਜ ਦਾ ਨਿਰਮਾਣ ਵੀ ਕਰਵਾਇਆ ਸੀ ਹੁਣ ਗੁਰਪ੍ਰਤਾਪ ਸਿੰਘ ਪਡਿਆਲਾ ਵੀ ਉਸੇ ਲੀਹ ਤੇ ਚਲਦਿਆਂ ਇਲਾਕੇ ਦੇ ਲੋਕਾਂ ਦੀ ਤਨ ਮਨ-ਧਨ ਦੇ ਨਾਲ ਸੇਵਾ ਕਰ ਰਹੇ ਹਨ ਜੇਕਰ ਕਾਂਗਰਸ ਪਾਰਟੀ ਉਹਨਾਂ ਨੂੰ ਹਲਕਾ ਖਰੜ ਦਾ ਉਮੀਦਵਾਰ ਐਲਾਨ ਦੀ ਹੈ ਤਾਂ ਵੱਡੀ ਲੀਡ ਦੇ ਨਾਲ ਲੋਕ ਉਹਨਾਂ ਨੂੰ ਇਥੋਂ ਜਤਾਉਣਗੇ ਇਸ ਲਈ ਕਾਂਗਰਸ ਹਾਈ ਕਮਾਂਡ ਨੂੰ ਬੇਨਤੀ ਹੈ ਕਿ ਇਲਾਕੇ ਦੇ ਲੋਕਾਂ ਦੀ ਦਿਲਾਂ ਦੀ ਸੁਣ ਕੇ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਹਲਕਾ ਖਰੜ ਦੀ ਕਮਾਂਡ ਦਿੱਤੀ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *