ਕਿਸਾਨਾਂ ਦੀ ਵੱਖ-ਵੱਖ ਮਹਿਕਮਿਆਂ ਵਿੱਚ ਹੋ ਰਹੀ ਖੱਜਲ ਖੁਆਰੀ ਨੂੰ ਜਥੇਬੰਦੀ ਸਹਿਣ ਨਹੀਂ ਕਰੇਗੀ —ਰਵੀ 

Spread the love
ਪੱਟੀ  ਜੂਨ (ਕੰਵਲਦੀਪ ਸਿੰਘ ਸਾਬੀ)   ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦੀ ਤਹਿਸੀਲ ਪੱਟੀ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦਾ ਵਫ਼ਦ ਜਥੇਬੰਦੀ ਦੇ ਸੂਬਾ ਆਗੂ ਬੁੱਧ ਸਿੰਘ ਰੂੜੀਵਾਲਾ , ਤਹਿਸੀਲ ਪੱਟੀ ਦੇ ਪ੍ਰਧਾਨ ਜਰਨੈਲ ਸਿੰਘ ਬੱਠੇਭੈਣੀ , ਤਹਿਸੀਲ ਭਿੱਖੀਵਿੰਡ ਦੇ ਪ੍ਰਧਾਨ ਅਮਰਜੀਤ ਸਿੰਘ ਭਿੱਖੀਵਿੰਡ , ਸਤਨਾਮ ਸਿੰਘ ਨਦੋਹਰ , ਲਖਵਿੰਦਰ ਸਿੰਘ ਰੂੜੀਵਾਲਾ , ਸਾਹਬ ਸਿੰਘ ਕਲਸੀ ਦੀ ਅਗਵਾਈ ਹੇਠ ਕਿਸਾਨਾਂ ਦੀ ਹੋ ਰਹੀ ਖਜਲ ਖੁਆਰੀ ਦੇ ਖਿਲਾਫ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਮਿਲਿਆ , ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਮਸਲੇ ਬਿਨਾਂ ਦੇਰੀ ਦੇ ਜਲਦ ਹੱਲ ਕੀਤੇ ਜਾਣਗੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਕਾਨੂੰਨਾਂ ਨੂੰ ਛਿੱਕੇ ਤੇ ਟੰਗ ਕੇ ਕਿਸਾਨਾਂ ਦੀ ਖੱਜਲ ਖਵਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਥੇਬੰਦੀ ਸਹਿਣ ਨਹੀਂ ਕਰੇਗੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਤੇ ਕਿਸਾਨਾਂ ਦੀਆਂ ਜਮੀਨਾਂ ਤੇ ਹੱਲਾ ਬੋਲਿਆ ਜਾ ਰਿਹਾ ਹੈ ਦੂਜੇ ਪਾਸੇ ਸਮਾਰਟ ਮੀਟਰਾਂ ਨੂੰ ਵੱਖ-ਵੱਖ ਅਦਾਰਿਆਂ ਅਤੇ ਕਿਸਾਨਾਂ , ਮਜ਼ਦੂਰਾਂ ਦੇ ਘਰਾਂ ਵਿੱਚ ਲਾ ਕੇ ਵਿਦੇਸ਼ੀ ਕੰਪਨੀਆਂ ਨੂੰ ਬਿਜਲੀ ਬੋਰਡ ਨੂੰ ਵੇਚਣ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਫਸਲਾਂ ਤੇ ਐਮ ਐਸ ਪੀ ਕਾਨੂੰਨ ਦੀ ਗਰੰਟੀ ਦੇਣ ਦੀ ਬਜਾਏ ਕਿਸਾਨਾਂ ਦੀਆਂ ਫਸਲਾਂ ਨੂੰ ਕੌਡੀਆਂ ਦੇ ਭਾਅ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ ਅਤੇ ਫਸਲੀ ਵਿਭਿੰਨਤਾ ਤੋਂ ਸਰਕਾਰਾਂ ਹੱਥ ਪਿੱਛੇ ਖਿੱਚ ਰਹੀਆਂ ਹਨ ਪੰਜਾਬ ਦੇ ਕਿਸਾਨ ਇਹਨਾਂ ਲੋਕ ਮਾਰੂ ਨੀਤੀਆਂ ਨੂੰ ਕਦੇ ਵੀ ਸਹਿਣ ਨਹੀਂ ਕਰਨਗੇ ਅੱਜ ਦੇ ਇਸ ਵਫਦ ਵਿੱਚ ਪਿੰਡ ਰੂੜੀ ਵਾਲਾ ਦੀ ਇਕਾਈ ਦੇ ਪ੍ਰਧਾਨ ਸਕੱਤਰ ਸਿੰਘ ਰਾਜਾ ਗੁਰਪ੍ਰੀਤ ਸਿੰਘ ,ਕੁਲਵਿੰਦਰ ਸਿੰਘ , ਦਿਲਬਾਗ ਸਿੰਘ , ਬਲਵਿੰਦਰ ਸਿੰਘ ਲੱਡੂ , ਬਾਬਾ ਜੋਧਾ ਸਿੰਘ ਇਕਾਈ ਦੇ ਪ੍ਰਧਾਨ ਸਤਨਾਮ ਸਿੰਘ ਇਕਾਈ ਬੱਠੇ ਭੈਣੀ ਦੇ ਆਗੂ ਪਰਮਜੀਤ ਸਿੰਘ ਅਤੇ ਕਰਤਾਰ ਸਿੰਘ ਜਥੇਦਾਰ ਹਾਜ਼ਰ ਸਨ
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *