ਕਿਸਾਨਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਸੁਚੇਤ: ਵਧੀਕ ਡਿਪਟੀ ਕਮਿਸ਼ਨਰ

Spread the love

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਅੱਜ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਬੰਧਤ ਵਿਭਾਗਾਂ ਨਾਲ ਜ਼ਿਲ੍ਹਾ ਪੱਧਰ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਮੂਹ ਉਪ-ਮੰਡਲ ਮੈਜਿਸਟਰੇਟ, ਡੀ.ਡੀ.ਪੀ.ਓ, ਸਹਿਕਾਰੀ ਸਭਾਵਾਂ, ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਹਦਾਇਤਾਂ ਕੀਤੀਆਂ ਕਿ ਆਉਣ ਵਾਲੇ ਪਰਾਲੀ ਦੇ ਸੀਜ਼ਨ ਦੌਰਾਨ ਸਮੂਹ ਵਿਭਾਗ ਪਰਾਲੀ ਪ੍ਰਬੰਧਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ। ਉਨ੍ਹਾਂ ਖੇਤੀਬਾੜੀ ਅਤੇ ਹੋਰਨਾਂ ਸਹਾਇਕ ਮਹਿਕਮਿਆਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਸੁਚੇਤ ਕਰਨ ਲਈ ਵੀ ਕਿਹਾ। ਉਨ੍ਹਾਂ ਪਰਾਲੀ ਪ੍ਰਬੰਧਨ ਫੋਰਸ, ਹੋਟ ਸਪਾਟ ਪਿੰਡਾਂ ਤੇ ਕੰਮ ਕਰਨ, ਪਰਾਲੀ ਦੇ ਡੰਪ ਲਈ 20% ਰਕਬਾ ਹੋਰ ਵਧਾਉਣ, ਹਰ ਕਿਸਾਨ ਨੂੰ ਮਸ਼ੀਨਰੀ ਉਪਲੱਬਧ ਕਰਵਾਉਣ, ਕੰਬਾਇਨਾਂ ’ਤੇ ਐਸ.ਐਮ.ਐਸ ਲਗਵਾਉਣ ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਇਸ ਤਰੀਕੇ ਦੀਆਂ ਮੀਟਿੰਗਾਂ ਕੀਤੀਆਂ ਜਾਦੀਆਂ ਰਹਿਣਗੀਆਂ। ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਨੇ ਸੀ.ਏ.ਕਿਊ.ਐੱਮ. ਵੱਲੋਂ ਅਪਰੂਵਡ ਐਕਸ਼ਨ ਪਲਾਨ ਮੁਤਾਬਿਕ ਸਬੰਧਤ ਵਿਭਾਗਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਬਾਰੇ ਵਿਸਥਾਰ ਪੂਰਵਕ ਸਾਹਿਤ ਜਾਣਕਾਰੀ ਦਿੱਤੀ। ਇਸ ਉਪਰੰਤ ਪਿਛਲੇ ਸਾਲਾਂ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਹਾਇਕ ਖੇਤੀਬਾੜੀ ਇੰਜੀਨੀਅਰ ਰਾਜੇਂਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੌਰਾਨ ਸਬਸਿਡੀ ’ਤੇ ਦਿੱਤੀਆਂ ਗਈਆਂ ਮਸ਼ੀਨਾਂ ਵਿੱਚੋਂ 5908 ਚੱਲਣਯੋਗ ਹਾਲਤ ਵਿੱਚ ਹਨ। ਇਸ ਤੋਂ ਇਲਾਵਾ ਇਸ ਸਾਲ ਦੌਰਾਨ ਵੀ ਅੱਜ ਤੱਕ 389 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿੱਚ ਜੇਕਰ ਸਾਰੀਆਂ ਮਸ਼ੀਨਾਂ ਆਪਣੀ ਸਮਰੱਥਤਾ ਦੇ ਮੁਤਾਬਿਕ ਚੱਲਣ ਤਾਂ ਮੌਜੂਦਾ ਮਸ਼ੀਨਾਂ ਨਾਲ ਪਰਾਲੀ ਦਾ ਪ੍ਰਬੰਧਨ ਸਹੀ ਤਰੀਕੇ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਪ-ਮੰਡਲ ਮੈਜਿਟਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਕਸੀਅਨ ਪ੍ਰਦੂਸ਼ਣ ਬੋਰਡ ਰਵੀਪਾਲ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਝੇਂ ਕੀਤੇ ਗਏ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *