ਨਾਭਾ 1 ਅਗਸਤ (ਰਮਨ ਭਾਟੀਆ)ਕਾਂਗਰਸ ਹਾਈ ਕਮਾਂਡ ਵੱਲੋਂ ਚੰਗੀ ਕਾਰਗੁਜ਼ਾਰੀ ਨੂੰ ਵੇਖਦਿਆਂ ਕਾਂਗਰਸੀ ਆਗੂ ਕੁਲਦੀਪ ਸਿੰਘ ਪਾਲੀਆ ਨੂੰ ਕਿਸਾਨ ਕਾਂਗਰਸ ਸੈਲ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਤੇ ਪੰਜਾਬ ਪ੍ਰਧਾਨ ਕਿਰਨਜੀਤ ਮਿੱਠਾ ਨੇ ਕੁਲਦੀਪ ਸਿੰਘ ਪਾਲੀਆ ਨੂੰ ਨਿਯੁਕਤੀ ਪੱਤਰ ਦਿੱਤਾ ਇਸ ਮੌਕੇ ਸਾਧੂ ਸਿੰਘ ਧਰਮਸੋਤ ਅਤੇ ਕਿਰਨਜੀਤ ਮਿੱਠਾ ਨੇ ਕਿਹਾ ਕਿ ਕੁਲਦੀਪ ਸਿੰਘ ਪਾਲੀਆ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਇਹ ਜਿੰਮੇਵਾਰੀ ਸੌਂਪੀ ਗਈ ਹੈ ਇਸ ਮੌਕੇ ਕੁਲਦੀਪ ਸਿੰਘ ਪਾਲੀਆ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਇਸ ਕੁਲਦੀਪ ਸਿੰਘ ਪਾਲੀਆ ਨੇ ਕਾਂਗਰਸ ਪਾਰਟੀ ਦੀ ਸਮੁੱਚੀ ਹਾਈ ਕਮਾਂਡ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੁਖਪਾਲ ਸਿੰਘ ਖਹਿਰਾ, ਕਿਰਨਜੀਤ ਸਿੰਘ ਮਿੱਠਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਬਿਨਾਹੇੜੀ, ਸਵਰਨ ਸਿੰਘ ਰਾਮਗੜ੍ਹ ,ਬਲਵਿੰਦਰ ਸਿੰਘ ਬਿੱਟੂ ਢਿੰਗੀ, ਪ੍ਰਦੀਪ ਗੌਤਮ ,ਇੱਛਿਆਮਾਨ ਸਿੰਘ ਭੋਜੋ ਮਾਜਰੀ ਮਨਜਿੰਦਰ ਸਿੰਘ ਜਿੰਦਰੀ, ਸੰਤੋਖ ਸਿੰਘ ਬੁੱਗਾ ,ਗੁਣਜੀਤ ਸਿੰਘ ਫਤਿਹਪੁਰ, ਚਰਨਜੀਤ ਬਾਤਿਸ ਅਤੇ ਚਮਕੌਰ ਸਿੰਘ ਬੋੜਾਂ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਮੌਜੂਦ ਸਨ






