ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 28 ਅਗਸਤ ()- ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ ਫਰਮਾਨ ਦੇ ਵਿਰੁੱਧ ਮੀਟਿੰਗਾਂ ਕਰਨ ਪਹੁੰਚੇ ਹੋਏ ਸਨ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਰਾਸ਼ਨ ਕਾਰਡ ਤੋਂ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਟਾਉਣਾ ਪੰਜਾਬ ਦੇ ਗਰੀਬਾਂ ਤੇ ਦਲਿਤਾਂ ਲੋਕਾਂ ’ਤੇ ਸਿੱਧਾ ਹਮਲਾ ਹੈ। ਦਰਅਸਲ ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਹੈ। ਭਾਜਪਾ ਸੂਬੇ ਦੇ ਗਰੀਬ ਲੋਕਾਂ ਤੋਂ ਅਨਾਜ ਖੋਹਣਾ ਚਾਹੁੰਦੀ ਹੈ ਅਤੇ ਲੋਕਾਂ ਨੂੰ ਪੰਜਾਬ ਵਿੱਚ ਪੰਜਾਬ ਸਰਕਾਰ ਵਿਰੁੱਧ ਭੜਕਾਉਣਾ ਚਾਹੁੰਦੀ ਹੈ। ਅਸੀਂ ਅਜਿਹਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ। ਕਾਕਾ ਬਰਾੜ ਨੇ ਕਿਹਾ ਕਿ ਇਸ ਸਮੇਂ ਆਮ ਲੋਕ ਬਹੁਤ ਮੁਸ਼ਕਲ ਨਾਲ ਜੀਅ ਰਹੇ ਹਨ। ਪੈਟਰੋਲ, ਡੀਜ਼ਲ ਅਤੇ ਖਾਣ-ਪੀਣ ਦੀਆਂ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਉਹ ਪਹਿਲਾਂ ਹੀ ਗਰੀਬੀ ਵਿੱਚ ਜੀਅ ਰਹੇ ਹਨ। ਇਹ ਫੈਸਲਾ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਪਾਉਣ ਵਾਂਗ ਹੈ। ਇਸ ਲਈ, ਕੇਂਦਰ ਨੂੰ ਇਸਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਲੋਕਾਂ ਦੇ ਸ਼ੰਕੇ ਦੂਰ ਕਰਨੇ ਚਾਹੀਦੇ ਹਨ। ਇਸ ਮੌਕੇ ਸੁਰਜੀਤ ਸਿੰਘ ਸੰਧੂ ਚੈਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਸਿੱਧੂ ਬਲਾਕ ਪ੍ਰਧਾਨ, ਮੰਗਾ ਸ਼ਰਮਾ ਸਰਪੰਚ, ਸੁਖਪਾਲ ਸਿੰਘ ਸੰਧੂ ਸਰਪੰਚ, ਹਰਦੀਪ ਸਿੰਘ ਸੰਧੂ, ਚਰਨਜੀਤ ਸਿੰਘ ਸੰਧੂ, ਪਰਮਪਾਲ ਸਿੰਘ ਸੰਧੂ, ਬਲਦੇਵ ਸਿੰਘ ਸੰਧੂ, ਨਛੱਤਰ ਸਿੰਘ ਸੰਧੂ, ਸਰਪੰਚ ਗੁਰਤੇਜ ਸਿੰਘ, ਤੇਜਿੰਦਰਪਾਲ ਸਿੰਘ ਬਰਾੜ, ਜਗਦੀਪ ਗਿੱਲ, ਗੁਰਪ੍ਰੀਤ ਬਰਾੜ, ਹਰਪ੍ਰੀਤ ਬਰਾੜ, ਜਗਮੀਤ ਸਿੰਘ ਨੰਬਰਦਾਰ, ਸੇਵਕ ਸਿੰਘ ਬਰਾੜ ਅਤੇ ਜਗਮੀਤ ਸਿੰਘ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *