ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love

ਮਲੋਟ, 0 ਜੂਨ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ। ਉਨ੍ਹਾਂ ਪੰਚਾਇਤਾਂ ਦੇ ਨੁਮਾਂਇੰਦਿਆਂ ਅਤੇ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਹਲਕੇ ਦੇ ਬੁਨਿਆਦੀ ਢਾਂਚੇ ਦੀ ਸਥਿਤੀ ਸੁਧਾਰਨ ਲਈ ਲੋਕ ਨੁਮਾਂਇੰਦਿਆਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਸਮੂਹ ਬਲਾਕ ਪ੍ਰਧਾਨ, ਪੰਚਾਇਤਾਂ ਦੇ ਨੁਮਾਂਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *