ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

Spread the love
ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਲਿਆ ਲਾਭ
ਫ਼ਰੀਦਕੋਟ, 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲਈ ਸਮਾਂ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਲੈਂਸ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀ ਸਹੂਲਤ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਪਿਤਾ ਜੀ ਦੀ ਯਾਦ ਵਿੱਚ ਇਹ ਕੈਂਪ ਲਗਾਇਆ ਗਿਆ ਹੈ ਅਤੇ ਕਲੱਬ ਵੱਲੋਂ ਲੋਕ ਸੇਵਾ ਦੇ ਕੰਮ ਲਗਾਤਾਰ ਜਾਰੀ ਰਹਿਣਗੇ।
ਕੈਂਪ ਦੌਰਾਨ ਇਲਾਜ ਕਰਵਾਉਣ ਆਏ ਮਰੀਜ਼ਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਹੋਇਆ ਹੈ। ਇਸ ਮੌਕੇ ਸਿਵਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਵੀ ਮੌਜੂਦ ਰਿਹਾ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *