ਕੈਬਨਿਟ ਮੰਤਰੀ ਵੱਲੋਂ ਮਲੋਟ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨ ()- ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ ਬਹੁਤੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ ’ਤੇ ਕੀਤੇ ਗਏ ਅਮਲ ਸਬੰਧੀ ਵੀ ਫੀਡਬੈਕ ਲਈ ਅਤੇ ਅਧੂਰੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਲਕੇ ਅੰਦਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਨਾਲ ਪੂਰਾ ਕਰਨ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਅਧਿਕਾਰੀ ਅਧੂਰੇ ਵਿਕਾਸ ਕਾਰਜਾਂ ਨੂੰ ਅਤੇ ਤੈਅ ਸਮਾਂ ਸੀਮਾ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ ਅਤੇ ਹਲਕੇ ਦੇ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਅਤੇ ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਲਦੀ ਤੋਂ ਜਲਦੀ ਛੱਪੜਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਣ ਦਾ ਨਾਲ-ਨਾਲ ਲੋਕਾਂ ਨੂੰ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹਨਾਂ ਦਾ ਪੂਰਾ ਧਿਆਨ ਹਲਕਾ ਮਲੋਟ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਪੱਖੋਂ ਮੂਹਰਲੀਆਂ ਸਫਾਂ ਵਿੱਚ ਲਿਆਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕਾ ਮਲੋਟ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਅਤੇ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਤੇ ਹਲਕਾ ਵਾਸੀਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਵਿਧਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕਾਰਜ਼ਸੀਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਮਲੋਟ ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਰੁਪਾਲੀ ਟੰਡਨ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੁਮਾਇੰਦੇ ਹਾਜ਼ਰ ਸਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *