ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ। ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾ, ਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਕੋਲ ਇਹ ਰਿਪੋਰਟ ਭੇਜ ਦਿੱਤੀ ਜਾਵੇਗੀ। ਇਸ ਮੌਕੇ ਡਾ: ਸੁਖਜਿੰਦਰ ਸਿੰਘ, ਏ.ਡੀ.ਓ., ਡਾ: ਸ਼ਮਿੰਦਰ ਸਿੰਘ ਏ.ਡੀ.ਓ., ਡਾ: ਕਰਨਜੀਤ ਸਿੰਘ ਪੀ.ਡੀ. ਅਤੇ ਡਾ: ਹਰਮਨਦੀਪ ਸਿੰਘ ਏ.ਡੀ.ਓ ਆਦਿ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *