ਖੰਨਾ ਵਿਖੇ ਮਨਰੇਗਾ ਮਜਦੂਰਾਂ ਤੇ ਕੀਤਾ ਲਾਠੀਚਾਰਜ ਅਤੀ ਨਿੰਦਣਯੋਗ- ਵਿਜੈ ਸ਼ਰਮਾ ਟਿੰਕੂ

Spread the love

ਨਿਊ ਚੰਡੀਗੜ੍ਹ, 16 ਜੁਲਾਈ (ਬਜੀਦਪੁਰ) -ਖੰਨਾ ਵਿਖੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੇ ਘਰ ਦਾ ਘਰਾਓ ਕਰਨ ਪਹੁੰਚੇ ਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਉੱਪਰ ਸਰਕਾਰ ਵੱਲੋਂ ਕੀਤੇ ਲਾਠੀ ਚਾਰਜ ਦੀ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਸਖਤ ਨਿਖੇਧੀ ਕੀਤੀ ਹੈ। ਇਸ ਲਾਠੀ ਚਾਰਜ ਦੌਰਾਨ ਇੱਕ ਵਰਕਰ ਦੀ ਲੱਤ ਵੀ ਟੁੱਟ ਗਈ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦਾਂ ਦੇ ਸੱਟਾਂ ਵੀ ਲੱਗੀਆਂ। ਨਰੇਗਾ ਵਰਕਰ ਮਜ਼ਦੂਰ ਅਤੇ ਕਰਮਚਾਰੀ ਪਿਛਲੇ ਮਹੀਨਿਆਂ ਦੀ ਤਨਖਾਹ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਉਹਨਾਂ ਦਾ ਹੱਕ ਦੇਣ ਦੀ ਬਜਾਏ ਉਹਨਾਂ ਦੇ ਅਥਰੂ ਗੈਸ ਦੇ ਗੋਲੇ ਛੱਡੇ ਗਏ ਤੇ ਪਾਣੀ ਦੀਆਂ ਬੂਛਾੜਾਂ ਮਾਰੀਆਂ ਗਈਆਂ। ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦਾ ਪਿਛਲਾ ਬਕਾਇਆ ਅਤੇ ਮਜ਼ਦੂਰਾਂ ਨੂੰ ਪੱਕਿਆਂ ਕਰਨਾ ਆਦਿ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਅਤੇ ਜ਼ਖਮੀ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਜਾਵੇ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *