ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਦਾ ਦਬਦਬਾ, 15 ਵਿੱਚੋਂ 13 ਸੀਟਾਂ ‘ਤੇ ਜਿੱਤ ਆਮ ਆਦਮੀ ਪਾਰਟੀ ਅਤੇ ਭਾਜਪਾ ਦਾ ਖਾਤਾ ਵੀ ਨਾ ਖੁੱਲ੍ਹਿਆ, ਅਕਾਲੀ ਦਲ ਨੂੰ ਮਿਲੀਆਂ 2 ਸੀਟਾਂ

Spread the love

ਗੁਰੂਹਰਸਹਾਏ, 05 ਜੁਲਾਈ (ਪੰਜਾਬ ਦਾ ਖੁਲਾਸਾ) ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੇ ਰਮਿੰਦਰ ਆਂਵਲਾ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 15 ਵਿੱਚੋਂ 13 ਵਾਰਡਾਂ ‘ਤੇ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ 2 ਵਾਰਡਾਂ ਤੋਂ ਜੇਤੂ ਰਹੇ, ਜਦਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਚੋਣ ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਕਾਂਗਰਸ ਦੀ ਮਹਿੰਦਰ ਕੌਰ 291 ਵੋਟਾਂ, ਵਾਰਡ ਨੰਬਰ 2 ਤੋਂ ਕਾਂਗਰਸ ਰਜਿੰਦਰ ਕੁਮਾਰ 219 ਵੋਟਾਂ, ਵਾਰਡ ਨੰਬਰ 3 ਤੋਂ ਕਾਂਗਰਸ ਗੁਰਮੀਤ ਕੌਰ 149 ਵੋਟਾਂ, ਵਾਰਡ ਨੰਬਰ 4 ਤੋਂ ਕਾਂਗਰਸ ਵਿਕਟਰ ਜੋਨ 167 ਵੋਟਾਂ ਅਤੇ ਵਾਰਡ ਨੰਬਰ 5 ਤੋਂ ਕਾਂਗਰਸ ਕਿਰਨ ਬਾਲਾ 165 ਵੋਟਾਂ ਦੇ ਫਰਕ ਨਾਲ ਜੇਤੂ ਰਹੇ।ਵਾਰਡ ਨੰਬਰ 6 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਵਿੰਦਰ ਕੁਮਾਰ 205 ਵੋਟਾਂ ਨਾਲ ਜਿੱਤੇ। ਵਾਰਡ ਨੰਬਰ 7 ਤੋਂ ਕਾਂਗਰਸ ਦੀ ਏਕਤਾ ਰਾਣੀ 86 ਵੋਟਾਂ, ਵਾਰਡ ਨੰਬਰ 8 ਤੋਂ ਕਾਂਗਰਸ ਸੋਨੂ ਕੁਮਾਰ 29 ਵੋਟਾਂ ਅਤੇ ਵਾਰਡ ਨੰਬਰ 9 ਤੋਂ ਕਾਂਗਰਸ ਚੰਦਰ ਰੇਖਾ 53 ਵੋਟਾਂ ਨਾਲ ਜੇਤੂ ਰਹੇ।ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਜਵਿੰਦਰ ਸਿੰਘ 148 ਵੋਟਾਂ ਨਾਲ ਜੇਤੂ ਰਹੇ। ਵਾਰਡ ਨੰਬਰ 11 ਤੋਂ ਕਾਂਗਰਸ ਦੀ ਸੁਖਸ਼ਮਾ ਰਾਣੀ, ਵਾਰਡ ਨੰਬਰ 12 ਤੋਂ ਕਾਂਗਰਸ ਬਰਿਜ ਭੂਸ਼ਣ 467 ਵੋਟਾਂ, ਵਾਰਡ ਨੰਬਰ 13 ਤੋਂ ਕਾਂਗਰਸ ਸੁਨੀਤਾ ਰਾਣੀ 155 ਵੋਟਾਂ, ਵਾਰਡ ਨੰਬਰ 14 ਤੋਂ ਕਾਂਗਰਸ ਹਰਮੀਤ ਸਿੰਘ 400 ਵੋਟਾਂ ਅਤੇ ਵਾਰਡ ਨੰਬਰ 15 ਤੋਂ ਕਾਂਗਰਸ ਸੋਹਣ ਸਿੰਘ 187 ਵੋਟਾਂ ਦੇ ਫਰਕ ਨਾਲ ਜੇਤੂ ਐਲਾਨੇ ਗਏ।ਇਨ੍ਹਾਂ ਨਤੀਜਿਆਂ ਨਾਲ ਗੁਰੂਹਰਸਹਾਏ ਨਗਰ ਕੌਂਸਲ ਵਿੱਚ ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਨਤੀਜੇ ਆਉਣ ਉਪਰੰਤ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਈ ਥਾਵਾਂ ‘ਤੇ ਜਸ਼ਨ ਮਨਾਏ ਗਏ।

  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *