ਗੁੁਰੂ ਅਮਰਦਾਸ ਨੌਜਵਾਨ ਨਗਰ ਸੁੁਧਾਰ ਸਭਾ ਗੋਇੰਦਵਾਲ ਸਾਹਿਬ ਵਲੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ

Spread the love

ਸ਼੍ਰੀ ਗੋਇੰਦਵਾਲ ਸਾਹਿਬ 10 ਅਪ੍ਰੈਲ ( ਕਰਨੈਲ ਸਿੰਘ ਰਿੰਕੂ )ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ ਜਾ ਰਿਹਾ,ਇੱਕ ਪਾਸੇ ਜਿੱਥੇ ਨਗਰ ਪੰਚਾਇਤ ਸ੍ਰੀ ਗੋਇੰਦਵਾਲ ਸਾਹਿਬ,ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਨੇੜਲੇ ਪਿੰਡਾਂ ਦੇ ਮੋਹਤਬਾਰਾਂ ਵਲੋੰ ਇਸ ਬਰਾਂਡੇ ਨੂੰ ਖਾਲੀ ਕਰਕੇ ਇੱਥੇ ਗਠੜੀ ਘਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਉੱਥੇੇ ਹੁਣ ਗੁਰੂ ਅਮਰਦਾਸ ਨੌਜਵਾਨ ਨਗਰ ਸੁਧਾਰ ਸਭਾ ਸ੍ਰੀ ਗੋਇੰਦਵਾਲ ਸਾਹਿਬ ਵਲੋਂ ਵੀ ਪਾਰਕਿੰਗ ਚ ਬਣੇ ਇਸ ਬਰਾਂਡੇ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਖਾਲੀ ਕਰਵਾਉਣ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ,ਇਸ ਮੌਕੇ ਗੁੁਰੂ ਅਮਰਦਾਸ ਨੌਜਵਾਨ ਨਗਰ ਸੁੁਧਾਰ ਸਭਾ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਰਘਬੀਰ ਸਿੰਘ ਵਿਰਕ ਨੇ ਦੱਸਿਆ ਕਿ ਇੱਕ ਪੱਤਰ ਰਾਹੀਂ ਸਾਰੀਆਂ ਸਤਿਕਾਰਯੋਗ ਸ਼ਖਸ਼ੀਅਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਗੁਰੂ ਅਮਰਦਾਸ ਜੀ ਮਹਾਰਾਜ ਦੀ ਪਵਿਤਰ ਧਰਤੀ ਅਤੇ ਸਿੱਖੀ ਦੇ ਧੁਰੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਨੇ ਗੁਰਦੁਆਰਾ ਬਾਉਲੀ ਸਾਹਿਬ ਦੀ ਉਸਾਰੀ ਕੀਤੀ ਸੀ ਜਿੱਥੇ ਲੱਖਾਂ ਸ਼ਰਧਾਲੂ ਦਰਸ਼ਨਾਂ ਨੂੰ ਆਉਂਦੇ ਹਨ ਅਤੇ ਆਪਣਾ ਜੀਵਨ ਸਫਲ ਬਣਾਉਂਦੇ ਹਨ। ਗੁਰਦੁਆਰਾ ਬਾਉਲੀ ਸਾਹਿਬ ਦੇ ਬਾਹਰ ਕਾਰ ਪਾਰਕਿੰਗ ਦੇ ਸਾਹਮਣੇ ਸ਼ਰਧਾਲੂਆਂ ਦੀ ਸੇਵਾ ਅਤੇ ਸੰਗਤ ਦੇ ਉਪਰਾਲੇ ਸਦਕਾ ਸ਼ਰਧਾਲੂਆਂ ਦੇ ਆਰਾਮ ਵਾਸਤੇ ਇਕ ਬਹੁਤ ਵਧੀਆ ਬਰਾਂਡਾ ਬਣਾਇਆ ਗਿਆ ਸੀ ਪਰ ਬੜੇ ਦੁਖ ਦੀ ਗੱਲ ਹੈ ਕਿ ਗੁਰਦੁਆਰਾ ਸਾਹਿਬ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਸ਼ਰਧਾਲੂਆਂ ਦੇ ਆਰਾਮ ਵਾਸਤੇ ਬਣਿਆ ਬਰਾਂਡਾ ਇੱਕ ਠੇਕੇਦਾਰ ਨੂੰ ਕਿਰਾਏ ਤੇ ਦਿੱਤਾ ਹੋਇਆ ਹੈ ਜੋ ਇਸ ਬਰਾਂਡੇ ਵਿੱਚ ਦੁਕਾਨਾਂ ਬਣਾ ਕੇ ਕਾਲਾ ਬਜ਼ਾਰੀ ਦਾ ਧੰਦਾ ਚਲਾ ਰਿਹਾ ਹੈ,ਉਹਨਾਂ ਕਿਹਾ ਕਿ ਸਭ ਤੋਂ ਵੱਡੇ ਦੁੁੱਖ ਦੀ ਗੱਲ ਇਹ ਹੈ ਕਿ ਇਸ ਬਰਾਂਡੇ ਵਿੱਚ ਦੁਕਾਨਾਂ ਬਣਾ ਕੇ ਵਪਾਰ ਕਰਨ ਵਾਲੇ ਸ਼ਖਸ਼ ਮੀਟ ਸ਼ਰਾਬ ਦੇ ਆਦੀ ਹਨ ਅਤੇ ਵੇਲੇ ਕਵੇਲੇ ਇਹਨਾਂ ਬਣਾਈਆਂ ਦੁਕਾਨਾ ਵਿੱਚ ਬੈਠ ਕੇ ਇਤਰਾਜ਼ਯੋਗ ਚੀਜ਼ਾਂ ਦਾ ਸੇਵਨ ਕਰਦੇ ਹਨ ਅਤੇ ਬਰਾਂਡੇ ਦੇ ਬਾਹਰ ਗੰਦੀਆਂ ਮੰਦੀਆਂ ਤਰਪਾਲਾ ਅਤੇ ਰੰਸੀਆਂ ਲਮਕਾ ਕੇ ਗੁਰੂ ਘਰ ਦੀ ਸੁੰਦਰਤਾ ਨੂੰ ਵੀ ਢਾਹ ਲਾਈ ਜਾ ਰਹੀ ਹੈ ਜਿਸ ਨਾਲ ਬਾਹਰੋਂ ਆਉਣ ਵਾਲੇ ਸ਼ਰਧਾਲੂ ਪ੍ਰੇਸ਼ਾਨ ਹੁੰਦੇ ਹਨ ,ਜਿਨ੍ਹਾਂ ਨੂੰ ਇਹਨਾਂ ਵਪਾਰੀਆਂ ਵੱਲੋਂ ਵੱਡੇ ਪੱਧਰ ਤੇ ਠੱਗੀ ਦਾ ਸ਼ਿਕਾਰ ਹੋਣਾ ਪੈਂਦਾ ਹੈ । ਗੁਰੂ ਅਮਰਦਾਸ ਨੌਜਵਾਨ ਨਗਰ ਸੁਧਾਰ ਸਭਾ ਵੱਲੋਂ ਪਹਿਲਾਂ ਵੀ ਕਈ ਵਾਰ ਜਿੰਮੇਵਾਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਦਾਂ ਗਿਆ ਸੀ ਪਰ ਕਿਸੇ ਵੱਲੋਂ ਕੋਈ ਧਿਆਨ ਨਹੀ ਦਿੱਤਾ ਗਿਆ,ਉਹਨਾਂ ਕਿਹਾ ਕਿ ਸਾਡੀ ਨਿਮਰਤਾ ਸਹਿਤ ਬੇਨਤੀ ਹੈ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਬਣਿਆ ਇਹ ਬਰਾਂਡਾ ਇਹਨਾਂ ਲੋਕਾਂ ਤੋਂ ਤੁਰੰਤ ਖਾਲੀ ਕਰਵਾਇਆ ਜਾਵੇ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ,ਉਹਨਾਂ ਕਿਹਾ ਕਿ ਜੇਕਰ ਸਬੰਧਿਤ ਸ਼ਖਸੀਅਤਾਂ ਵਲੋੰ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਚ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ,ਇਸ ਮੌਕੇ ਨਿਸ਼ਾਨ ਸਿੰਘ ਢੋਟੀ,ਗੁੁਲਵਿੰਦਰ ਸਿੰਘ ਰਾਏ,ਹਰਭਜਨ ਸਿੰਘ ਸਰਾਂ,ਲਾਡੀ ਬਾਠ,ਪ੍ਰਤਾਪ ਸਿੰਘ ਪੰਜਾਬੀ,ਸ਼ਾਮ ਸਿੰਘ ਅਤੇ ਡਾ ਦਿਲਬਾਗ ਸਿੰਘ ਤੁੜ ਹਾਜ਼ਰ ਸਨ

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *