ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ `ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਇਸ ਮੋਕੇ ਬਲਾਕ ਪ੍ਰਧਾਨ/ਬਲਾਕ ਸੰਮਤੀ ਮੈਂਬਰ ਸਰਦਾਰ ਬਲਰਾਜ ਸਿੰਘ, ਚੇਅਰਮੈਨ ਸੂਬੇਦਾਰ ਛਨਾਖ ਸਿੰਘ,ਸਰਪੰਚ ਸੁੰਦਰ ਸਿੰਘ ਪਿੰਡ ਮੱਖਣਵਿੰਡੀ, ਸਰਪੰਚ ਪਿੰਡ ਵਡਾਲਾ ਜੋਹਲ ਸਰਦਾਰ ਜਗਜੀਤ ਸਿੰਘ, ਸਰਪੰਚ ਪਿੰਡ ਨਵਾਂ ਕੋਟ ਸਰਦਾਰ ਹਰਜਿੰਦਰ ਸਿੰਘ, ਸਰਦਾਰ ਜਗਤਾਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *