ਚੰਡੀਗੜ ਬੀ ਜੇ ਪੀ ਦਫ਼ਤਰ ਉਪਰ ਗਰਨੇਡ ਹਮਲਾ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ : ਸਾਹਿਬ ਸਿੰਘ

Spread the love
ਅੰਮਿ੍ਤਸਰ 2 ਅਪ੍ਰੈਲ  ( ਮਨਜੀਤ ਸਿੰਘ ਸ਼ੇਰਗਿੱਲ )  ਚੰਡੀਗੜ ਬੀ ਜੇ ਪੀ ਦਫਤਰ ਉਪਰ ਬੁੱਧਵਾਰ ਸ਼ਾਮ ਨੂੰ ਜੋ ਗਰਨੇਡ ਹਮਲਾ ਸੁਰੱਖਿਆ ਏਜੰਸੀਆਂ ਨੂੰ ਬੜੀ ਵੱਡੀ ਚੁਣੌਤੀ ਦਿਤੀ ਗਈ ਹੈ , ਕਿਉਂਕਿ ਚੰਡੀਗੜ ਸੁਰੱਖਿਆ ਪਖੋ ਕਾਫ਼ੀ ਮਜ਼ਬੂਤ ਮੰਨਿਆ ਜਾਂਦਾ ਹੈ । ਕਿਉਂਕਿ ਚੰਡੀਗੜ ਵਿੱਚ ਸੀਨੀਅਰ ਰਾਜਨੇਤਾ ਅਤੇ ਸੀਨੀਅਰ ਅਧਿਕਾਰੀ ਰਹਿੰਦੇ ਹਨ । ਇਹ ਵਿਚਾਰ ਆਲ ਇੰਡੀਆ ਅੱਤਵਾਦ ਵਿਰੋਧੀ ਸੰਗਠਨ ਦੇ ਜਰਨਲ ਸਕਤਰ ਸਾਹਿਬ ਸਿੰਘ ਨੇ ਪ੍ਰੈਸ ਨੂੰ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਰਾਹੀਂ ਸਾਂਝੇ ਕੀਤੇ ਗਏ । ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਕਰਨ ਵਾਲੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਹਨ ,ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਸੰਗਠਨਾਂ ਦੇ ਮੁਖੀ  ਸਾਡੇ ਦੇਸ਼  ਦੇ ਭੋਲੇ ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅਜਿਹੀਆਂ ਘਟਨਾਵਾਂ ਨੂੰ ਇਨਜਾਮ ਦੇ ਰਹੇ ਹਨ । ਪਿਛਲੇ ਸਮੇਂ ਵਿੱਚ ਕਈ ਥਾਣਿਆਂ ਅਤੇ ਚੌਕੀਆਂ ਉਪਰ ਹੈੱਡ ਗਰਨੇਡ ਸੁੱਟੇ ਗਏ ਸਨ , ਜਿਨ੍ਹਾਂ ਕਰਕੇ ਪੁਲੀਸ ਦਾ ਨੁਕਸਾਨ ਹੋਇਆ ਸੀ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਹੌਲ ਬਣਿਆ ਸੀ ।ਦੇਸ਼ ਵਿਰੋਧੀ ਤਾਕਤਾਂ ਸਾਡੇ ਆਪਸੀ ਭਾਈਚਾਰੇ ਵਿੱਚ ਫੁੱਟ ਪਾ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ । ਅਜਿਹੇ ਹਾਲਾਤ ਉਪਰ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ ਸਾਰੀਆਂ ਪਾਰਟੀਆਂ ਨੂੰ ਇਕ ਮੰਚ ਉੱਤੇ ਆਉਣਾ ਚਾਹੀਦਾ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ । ਅਜ ਦੇ ਸਮੇ ਵਿਚ ਗੈਗਸਟਰਾ , ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਦਾ ਆਪਸੀ ਗਠਜੋੜ ਦੇਸ਼ ਲਈ ਬਹੁਤ ਵੱਡਾ ਖ਼ਤਰਾ ਬਣਿਆ , ਬੇਸ਼ੱਕ ਕੇਂਦਰ ਅਤੇ ਪੰਜਾਬ ਦੀਆਂ ਫੋਰਸਾਂ ਇਸ ਉੱਤੇ ਕਾਬੂ ਪਾਉਣ ਲਈ ਦਿਨ-ਰਾਤ  ਮੇਹਨਤ ਕਰ ਰਹੀਆਂ ਹਨ, ਫੋਰਸਾਂ ਦੁਆਰਾ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲਾ , ਹਥਿਆਰ  ਅਤੇ ਨਸ਼ੀਲੇ ਪਦਾਰਥਾ ਸਮੇਤ ਦੋਸ਼ੀਆ ਨੂੰ ਫੜਿਆ ਜਾ ਰਿਹਾ ।  ਇਸ ਖਤਰੇ ਤੇ ਕਾਬੂ ਪਾਉਣ ਲਈ ਖੁਫੀਆ ਏਜੰਸੀਆਂ ਅਤੇ ਸੁਰਿਖਿਆ ਫੋਰਸਾ ਨੂੰ ਹੋਰ ਮੇਹਨਤ ਕਰਨ ਦੀ ਜ਼ਰੂਰਤ ਹੈ । ਸੈਟਰ ਅਤੇ ਸੂਬੇ ਦੀਆ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਨੌਜਵਾਨਾਂ ਲਈ ਰੁਜ਼ਗਾਰ ਦੇਣ ਦਾ ਕੰਮ ਕਰੇ ਤਾਂ ਜੋ ਨੌਜਵਾਨ ਗੁੰਮਰਾਹ ਨਾ ਹੋਣ ਅਤੇ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *