ਜਗਜੀਤ ਸਿੰਘ ਜੱਗੀ ਨੇ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

Spread the love

ਬਠਿੰਡਾ 4 ਅਪ੍ਰੈਲ ( ਰਾਮ ਸਿੰਘ ਕਲਿਆਣ )ਜਗਜੀਤ ਸਿੰਘ ਜੱਗੀ ਕੌਂਸਲਰ ਨਥਾਣਾ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਉਹ ਹਲਕੇ ਦੀ ਤਰੱਕੀ ਲਈ ਵਚਨਬੱਧ ਹਨ ਅਤੇ ਇਸ ਮੌਕੇ ਜਗਜੀਤ ਸਿੰਘ ਜੱਗੀ ਨੇ  ਉਨਾਂ ਨੂੰ ਸੌਂਪੀ ਗਈ ਚੇਅਰਮੈਨ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਬਚਨ ਦਿੱਤਾ। ਇਸ ਮੌਕੇ ਜਤਿੰਦਰ ਸਿੰਘ ਭੱਲਾ ਚੇਅਰਮੈਨ, ਨਵਜੀਤ ਸਿੰਘ ਜੀਦਾ ਚੇਅਰਮੈਨ,ਗੁਰਜੰਟ ਸਿੰਘ ਸਿਵੀਆਂ ਚੇਅਰਮੈਨ, ਸੁਰਿੰਦਰ ਸਿੰਘ ਬਿੱਟੂ ਜਿਲਾ ਪ੍ਰਧਾਨ, ਬਲਕਾਰ ਸਿੰਘ ਭੋਖੜਾ, ਜਸਵੀਰ ਸਿੰਘ ਗਿੱਲ ਸੀਨੀਅਰ ਆਗੂ, ਅੰਮ੍ਰਿਤ ਅਗਰਵਾਲ ਚੇਅਰਮੈਨ, ਨਰਿੰਦਰ ਸਿੰਘ ਨੈਰੀ ਯੂਥ ਆਗੂ , ਮੰਦਰ ਸਿੰਘ ਐਮਸੀ ਅਤੇ  ਪਿੰਡਾ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *