ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜਬਾ ’ਚ ਸੰਘਰਸ਼ ਦਾ ਐਲਾਨ

Spread the love

ਸ਼੍ਰੀ ਮੁਕਤਸਰ ਸਾਹਿਬ, 14 ਜੁਲਾਈ ()- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406\22 ਬੀ ਚੰਡੀਗੜ੍ਹ ਜੰਗਲਾਤ ਦੇ ਫੀਲਡ ਕਾਮਿਆਂ ਦੀ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹ ਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਸੂਬਾ ਸਕੱਤਰ ਜਸਵਿੰਦਰ ਸਿੰਘ, ਮਲਕੀਤ ਸਿੰਘ ਧਾਲੀਵਾਲ, ਸੂਬਾ ਚੇਅਰਮੈਨ ਵਿਰਸਾ ਸਿੰਘ, ਵਿੱਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਬਲਵੀਰ ਸਿੰਘ ਤੇ ਸ਼ੇਰ ਸਿੰਘ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਦਾ ਮੈਡੀਕਲ ਤੇ ਪੁਲਿਸ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਰੈਗੂਲਰ ਕਰਨ ’ਚ ਪੰਜਾਬ ਸਰਕਾਰ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ ਜਿਸ ਕਾਰਨ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਕਿ 14 ਜੁਲਾਈ ਤੋਂ 18 ਜੁਲਾਈ ਤੱਕ ਪੰਜਾਬ ਦੇ ਸਮੂਹ ਵਣ ਮੰਡਲ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ 19 ਜੁਲਾਈ ਨੂੰ ਵਣ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ’ਚ ਜਗਮੀਤ ਸਿੰਘ, ਬੱਗਾ ਸਿੰਘ, ਬਲਕਰਨ ਸਿੰਘ, ਸੁਖਦੀਪ ਸਿੰਘ, ਓਮ ਪ੍ਰਕਾਸ਼ ਸਿੰਘ, ਤਰਸੇਮ ਸਿੰਘ, ਸਨਦੀਪ ਸਿੰਘ ਸੀਨਾ, ਸੁਖਮੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    Leave a Reply

    Your email address will not be published. Required fields are marked *