ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ : ਡੀ.ਸੀ.

Spread the love

ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਹੁਣ ਜਨਤਾ 1076 ਨੰਬਰ ’ਤੇ ਕਾਲ ਕਰਕੇ ਆਪਣੇ ਘਰ ਬੈਠਿਆਂ ਇਹ ਸੇਵਾਵਾਂ ਆਸਾਨੀ ਨਾਲ ਲੈ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ 5 ਕੰਮ ਜਿਵੇਂ ਕਿ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ ’ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮਾਫ਼ੀ ਨਾਲ ਸਬੰਧਤ) ਫਰਦ ਬਦਰ ਲਈ ਬੇਨਤੀ (ਰਿਕਾਰਡਾਂ ਵਿੱਚ ਸੁਧਾਰ), ਡਿਜੀਟਲ ਤੌਰ ’ਤੇ ਦਸਤਖਤ ਕੀਤੇ ਫਰਦ ਲਈ ਬੇਨਤੀ ਅਤੇ ਡਰਾਅ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਲਗਭਗ 27 ਸੇਵਾਵਾਂ ਹੁਣ ਸੁਵਿਧਾ ਕੇਂਦਰ ਤੋਂ ਮਿਲਿਆ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

  • Related Posts

    ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ

    Spread the love

    Spread the loveਬਰਨਾਲਾ 12 ਜੁਲਾਈ 2026 ਮਹਿਲ ਕਲਾਂ ਤੋਂ ਜਗਮੇਲ ਸਿੰਘ ਡਾਇਰੀਵਾਲਾ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ! ਕਾਂਗਰਸੀ ਹਲਕਿਆਂ ਵਿੱਚ ਚਰਚਾ ਤੇਜ਼ ਬਲਵੰਤ ਸਿੰਘ ਸਿੱਧੂ, ਬਰਨਾਲਾ ਮਹਿਲ ਕਲਾਂ ਵਿਧਾਨ ਸਭਾ…

    ਪਿੰਡ ਟੌਂਸਾ ਵਿਖੇ ਟਕਸਾਲੀ ਕਾਂਗਰਸੀਆਂ ਦਾ ਵੱਡਾ ਇਕੱਠ; ਮੁੱਖ ਮੰਤਰੀ ਦੇ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਉੱਠੀ ਬੁਲੰਦ ਆਵਾਜ਼ – ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਧਰਮਪਾਲ ਕਟਾਰੀਆ ਅਤੇ ਮਦਨ ਲਾਲ ਮੀਲੂ ਟੌਂਸਾ ਦੀ ਅਗਵਾਈ ‘ਚ ਜੁੜੇ ਵਰਕਰ; ਵਿੱਕੀ ਚੌਧਰੀ ਕਾਠਗੜ੍ਹ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਭਰੀ ਹਾਜ਼ਰੀ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਉਸ ਵੇਲੇ ਇੱਕ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਕਾਠਗੜ੍ਹ ਦੇ ਨੇੜਲੇ ਪਿੰਡ…

    Leave a Reply

    Your email address will not be published. Required fields are marked *