ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਪੰਜਾਬ ਦੇ ਵਿੱਚ ਵੱਡੇ ਪੱਧਰ ’ਤੇ ਸੜ੍ਹਕ ਸੁਰੱਖਿਆ ਉੱਪਰ ਕੰਮ ਕਰ ਰਹੀਆਂ ਐਨ.ਜੀ.ਓ ਮੁਕਤੀਸਰ ਵੈਲਫੇਅਰ ਕਲੱਬ ਰੋਡ ਸੇਫਟੀ ਨੈਸ਼ਨਲ ਅਵਾਰਡੀ ਐਨ.ਜੀ.ਓ ਸ੍ਰੀ ਮੁਕਤਸਰ ਸਾਹਿਬ, ਅਵਾਇਡ ਐਕਸੀਡੈਂਟ ਐਨ.ਜੀ.ਓ ਮੋਹਾਲੀ, ਮਾਰਸ਼ਲ ਏਡ ਲੁਧਿਆਣਾ ਵੱਲੋਂ ਵਿਸ਼ੇਸ਼ ਤੌਰ ’ਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨਾਲ ਉਹਨਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਵਿੱਚ ਸੜ੍ਹਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਬੁਲਾਈ ਗਈ ਵਿਸ਼ੇਸ਼ ਟੀਮ ਤੋਂ ਸੁਝਾਅ ਮੰਗੇ ਗਏ। ਇਸ ਦੌਰਾਨ ਨੈਸ਼ਨਲ ਅਵਾਰਡੀ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਨੈਸ਼ਨਲ ਅਵਾਰਡੀ ਹਰਪ੍ਰੀਤ ਸਿੰਘ ਅਤੇ ਪ੍ਰਤੀਕ ਕੁਮਾਰ, ਸ਼ਮਸ਼ੇਰ ਸਿੰਘ, ਆਸ਼ੀਸ਼ ਬਾਂਸਲ ਕੁੰਦਨ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰ ਯੋਗ ਹੈ ਕਿ ਇਹ ਸੰਸਥਾਵਾਂ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਪੰਜਾਬ ਰਾਜ ਸੜ੍ਹਕ ਸੁਰੱਖਿਆ ਕੌਂਸਲ ਅਧੀਨ ਲੀਡ ਏਜੰਸੀ ਦੇ ਰਾਹੀ ਇੰਪੈਲਮੈਂਟ ਹਨ, ਜੋ ਕਿ ਪੰਜਾਬ ਪੱਧਰ ’ਤੇ ਸੜ੍ਹਕ ਸੁਰੱਖਿਆ ਜਾਗਰੂਕਤਾ ਮੁਹਿੰਮ ਨਾਲ ਜੁੜੀਆਂ ਹਨ। ਇਹਨਾਂ ਸੰਸਥਾਵਾਂ ਵੱਲੋਂ ਆਪਣੇ ਆਪਣੇ ਪੱਧਰ ’ਤੇ ਵੱਖ-ਵੱਖ ਜਿਲਿ੍ਹਆਂ ਦੇ ਵਿੱਚ ਵੱਡੇ ਪੱਧਰ ’ਤੇ ਸੜ੍ਹਕ ਸੁਰੱਖਿਆ ਮੁਹਿੰਮ ਚਲਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਹਨਾਂ ਸੰਸਥਾਵਾਂ ਦੇ ਮੁਖੀ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਅਧੀਨ ਮਾਨਯੋਗ ਸਪੈਸ਼ਲ ਡੀਜੀਪੀ ਪੰਜਾਬ ਦੇ ਅਧੀਨ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਦੌਰਾਨ ਸੰਸਥਾਵਾਂ ਦੇ ਪੈਨਲ ਵੱਲੋਂ ਦੱਸਿਆ ਗਿਆ ਕਿ ਸੜਕ ਸੁਰੱਖਿਆ ਉੱਪਰ ਕੰਮ ਕਰ ਰਹੀਆਂ ਸੰਸਥਾਵਾਂ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਸਰਕਾਰ ਵੱਲੋਂ ਹਰੇਕ ਸਾਲ ਸੜ੍ਹਕ ਸੁਰੱਖਿਆ ਸਟੇਟ ਅਵਾਰਡ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਬਣੀ ਪਲਿਸੀ ਦੇ ਵਿੱਚ ਵੀ ਸੰਸ਼ੋਧਨ ਕਰਨਾ ਚਾਹੀਦਾ ਹੈ। ਇਸ ਮੌਕੇ ਮੌਜੂਦ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੜ੍ਹਕ ਸੁਰੱਖਿਆ ਮੁਹਿੰਮ ਪੰਜਾਬ ਸਰਕਾਰ ਦੇ ਨਾਲ ਰਲ ਕੇ ਵੱਡੇ ਪੱਧਰ ’ਤੇ ਚਲਾਉਣ ਦੀ ਜਰੂਰਤ ਹੈ।
ਕੈਪਸ਼ਨ: ਟਰਾਂਸਪੋਰਟ ਮੰਤਰੀ ਪੰਜਾਬ ਸਰਦਾਰ ਲਾਲਜੀਤ ਸਿੰਘ ਭੁੱਲਰ ਦੇ ਚੰਡੀਗੜ੍ਹ ਗ੍ਰਹਿ ਵਿਖੇ ਸੜਕ ਸੁਰੱਖਿਆ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕਰਦੀਆਂ ਹੋਈਆਂ ਪੰਜਾਬ ਦੀਆਂ ਸੰਸਥਾਵਾਂ ਮੁਕਤੀਸਰ ਵੈਲਫੇਅਰ ਕਲੱਬ ਅਵਾਇਡ ਐਕਸੀਡੈਂਟ ਮਾਰਸ਼ਲ ਏਡ ਫਾਊਂਡੇਸ਼ਨ।






