ਟਾਪਰ ਵਿਦਿਆਰਥਣਾਂ ਦਾ ਪੰਜ-ਪੰਜ ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

Spread the love
ਕੋਟਕਪੂਰਾ,  ਜੂਨ (ਗੁਰਦੀਪ ਸਿੰਘ ਢਿੱਲੋਂ) :- ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ ਤੇ ਜਿਹੜੇ ਬੱਚੇ ਮਿਹਨਤੀ ਤੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਆਪਣੇ ਮਾਤਾ -ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਨ੍ਹਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਤੇ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ -ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਸ. ਸੰਧਵਾਂ ਨੇ ਕਿਹਾ ਕਿ ‘ਪੰਜਾਬ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜ਼ਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜ਼ਾਰ ਰੁਪਏ ਦੇ ਚੈੱਕ ਸੌਂਪੇ ।
ਉਨ੍ਹਾਂ ਕਿਹਾ ਕਿ ਹਲਕੇ ਦੀਆਂ ਦੋ ਲੜਕੀਆਂ ਨੇ ਪੂਰੇ ਨੰਬਰ ਹਾਸਲ ਕੀਤੇ ਸਨ ਪਰ ਜਸ਼ਨਪ੍ਰੀਤ ਕੌਰ ਗਿੱਲ ਨੂੰ ਉਮਰ ਦੇ ਕਾਰਨ ਅਤੇ ਪਾਲਿਸੀ ਦੇ ਕਾਰਨ ਪੰਜਾਬ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਵਿਦਿਆਰਥਣ ਜਸ਼ਨਪ੍ਰੀਤ ਕੌਰ ਗਿੱਲ ਪੁੱਤਰੀ ਸ਼੍ਰੀ ਮੋਹਰ ਸਿੰਘ ਗਿੱਲ ਨੂੰ ਅੱਜ 51 ਹਜ਼ਾਰ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ ਵਿਚੋਂ ਦੇਣ ਦਾ ਐਲਾਨ ਕੀਤਾ ਹੈ।
ਟਾਪਰ ਵਿਦਿਆਰਥਣਾ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੇ ਆਪਣੀ ਸਫਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਿਜਦਾ ਕੀਤਾ।
 ਜਦੋਂ ਸਟੇਜ ਸੰਚਾਲਕ ਅਤੇ ਜਥੇਬੰਦੀ ਦੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਏ.ਡੀ.ਓ. ਸਿਲੈਕਟ ਹੋਈਆਂ ਸਕੀਆਂ ਭੈਣਾ ਦਾ ਜਿਕਰ ਕੀਤਾ ਤਾਂ ਸਪੀਕਰ ਸੰਧਵਾਂ ਨੇ ਉਕਤ ਲੜਕੀਆਂ ਨੂੰ ਸਟੇਜ ’ਤੇ ਬੁਲਾ ਕੇ ਪੁੱਛਿਆ ਕਿ ਕੀ ਉਨ੍ਹਾਂ ਨੂੰ ਇਹ ਨੌਕਰੀ ਲੈਣ ਲਈ ਕਿਸੇ ਦੀ ਸਿਫਾਰਸ਼ ਜਾਂ ਰਿਸ਼ਵਤ ਦੇਣ ਦੀ ਨੌਬਤ ਆਈ ਤਾਂ ਉਹਨਾਂ ਨਾਹ ਵਿੱਚ ਸਿਰ ਹਿਲਾਇਆ। ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਵੱਲੋਂ 52 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਅੱਜ ਤੱਕ ਇਕ ਵੀ ਰਿਸ਼ਵਤ ਜਾਂ ਸਿਫਾਰਸ਼ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ।
ਇਸ ਮੌਕੇ ਸਮਾਗਮ ਵਿੱਚ ਸ਼ਾਮਲ ਡਾ. ਦੇਵਿੰਦਰ ਸੈਫ਼ੀ, ਸੁਖਵਿੰਦਰ ਸਾਰੰਗ ਤੋਂ ਇਲਾਵਾ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਮੋਹਰ ਸਿੰਘ ਗਿੱਲ , ਨਰਿੰਦਰ ਬੈੜ੍ਹ, ਚਮਨ ਗਰਗ ਰਿੰਕੀ, ਗੁਰਮੀਤ ਸਿੰਘ ਮੀਤਾ, ਤਰਸੇਮ ਚੋਪੜਾ, ਸੁਰਿੰਦਰ ਦਮਦਮੀ, ਰਾਜੂ ਕੰਡਾ, ਕੇ.ਸੀ. ਸੰਜੇ, ਮਨਵਰ ਸ਼ਰਮਾ, ਚੰਦਰ ਗਰਗ, ਤਰਸੇਮ ਚਾਨਣਾ, ਹੈਪੀ ਚਾਵਲਾ ਆਦਿ ਵਲੋਂ ਵੱਖਰੇ ਤੌਰ ’ਤੇ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੂੰ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗੁੱਡ ਮੌਰਨਿੰਗ ਕਲੱਬ ਦੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਵੀ ਆਪਣੇ ਵੱਲੋਂ 1100-1100 ਰੁਪਏ ਦੀ ਨਗਦ ਰਾਸ਼ੀ ਸੌਂਪ ਕੇ ਦੋਨੋਂ ਵਿਦਿਆਰਥਣਾਂ ਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਰੀ ਗਿਣਤੀ ਵਿੱਚ ਸਾਹਿਤਕ ਹਲਕਿਆਂ ਦੀਆਂ ਨਾਮਵਰ ਹਸਤੀਆਂ ਸਮੇਤ ਰਾਜਨੀਤਿਕ, ਗੈਰ ਸਿਆਸੀ, ਸਮਾਜਿਕ, ਧਾਰਮਿਕ, ਵਿਦਿਅਕ, ਖੇਡਾਂ ਦੇ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *