ਡਾਕਟਰ ਐਸੋਸੀਏਸ਼ਨ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਮੀਟਿੰਗ ਤੋਂ ਬਾਅਦ ਕੀਤਾ ਸਨਮਾਨਿਤ, 

Spread the love
*ਤਪਾ ਮੰਡੀ 19 ਜੁਲਾਈ (ਗੋਲਡੀ ਵਿਆਸ) :-*  ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਤਪਾ ਡਾਕਟਰ ਐਸੋਸੀਏਸ਼ਨ ਨਾਲ ਇੱਕ ਭਰਪੂਰ ਅਤੇ ਸਾਰਥਕ ਮੀਟਿੰਗ ਕਰਦਿਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਾਕਟਰਾਂ ਦੇ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਡਾਕਟਰ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਡਾ. ਪ੍ਰਬੋਧ ਮਿੱਤਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਇਲਾਕੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਨਾਲ ਸਬੰਧਤ ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਡਾਕਟਰੀ ਪੇਸ਼ਾ ਕੇਵਲ ਇੱਕ ਰੋਜ਼ਗਾਰ ਨਹੀਂ, ਸਗੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਤਪਾ ਦੇ ਸਮੂਹ ਡਾਕਟਰ ਪੂਰੀ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਸ ਲਈ ਉਹ ਵਧਾਈ ਅਤੇ ਧੰਨਵਾਦ ਦੇ ਹੱਕਦਾਰ ਹਨ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਮਿਲਣ ਵਾਲੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੇ ਲਾਭ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਦੇ ਪਿੰਡਾਂ ਤੋਂ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਇਸ ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਕਿਹੜੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਗੈਰ-ਸਰਕਾਰੀ ਹਸਪਤਾਲਾਂ ਵਿੱਚ ਇਸ ਯੋਜਨਾ ਦਾ ਲਾਭ ਲਿਆ ਜਾ ਸਕਦਾ ਹੈ। ਵਿਧਾਇਕ ਉਗੋਕੇ ਨੇ ਕਿਹਾ ਕਿ ਜੇਕਰ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਸਹੀ ਮਾਰਗਦਰਸ਼ਨ ਅਤੇ ਮਾਹਿਰ ਡਾਕਟਰਾਂ ਤੱਕ ਪਹੁੰਚ ਮਿਲੇਗੀ ਤਾਂ ਉਹ ਬਿਨਾਂ ਵਿੱਤੀ ਬੋਝ ਦੇ ਵਧੀਆ ਇਲਾਜ ਕਰਵਾ ਸਕਣਗੇ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਅਜਿਹੇ ਮਰੀਜ਼ਾਂ ਦੀ ਯੋਗ ਹਸਪਤਾਲਾਂ ਅਤੇ ਮਾਹਿਰ ਡਾਕਟਰਾਂ ਕੋਲ ਸਿਫ਼ਾਰਸ਼ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਹੋਰ ਮਜ਼ਬੂਤ ਕਰਨ। ਇਸ ਮੌਕੇ ਡਾਕਟਰ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਡਾ. ਪ੍ਰਬੋਧ ਮਿੱਤਲ ਅਤੇ ਹੋਰ ਡਾਕਟਰਾਂ ਨੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਉਗੋਕੇ ਵੱਲੋਂ ਹਲਕਾ ਭਦੌੜ ਦੇ ਵਿਕਾਸ, ਲੋਕ ਭਲਾਈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਡਾਕਟਰਾਂ ਨੇ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਹਰ ਸੰਭਵ ਸਹਿਯੋਗ ਦੇਣਗੇ। ਮੀਟਿੰਗ ਵਿੱਚ ਡਾਕਟਰ ਐਸੋਸੀਏਸ਼ਨ ਤਪਾ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਅਤੇ ਵਿਧਾਇਕ ਵਿਚਾਲੇ ਸਿਹਤ ਸੇਵਾਵਾਂ ਦੇ ਵਿਸਥਾਰ, ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਅਤੇ ਸਰਕਾਰੀ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਡਾ ਪ੍ਰਬੋਧ ਮਿੱਤਲ, ਡਾ ਜਗਸੀਰ ਸਿੰਗਲਾ ਲੱਕੀ, ਡਾ ਨਰੇਸ਼ ਬਾਂਸਲ, ਡਾ ਸਰੇਸ਼ ਕਾਂਤ ਸ਼ਰਮਾ, ਡਾ ਬਾਂਕੇ ਬਿਹਾਰੀ ਐਮ ਡੀ, ਡਾ ਆਰੁਸ਼ ਬਾਂਸਲ ਐਮ ਡੀ, ਡਾ ਰਾਜ ਕੁਮਾਰ ਸ਼ਰਮਾ, ਡਾ ਮਦਨ ਲਾਲ ਸ਼ਰਮਾ, ਡਾ ਗੋਪਾਲ ਕ੍ਰਿਸ਼ਨ, ਡਾ ਯਸ਼ਪਾਲ ਗਰਗ, ਡਾ ਟਿੰਕਲ ਬਾਂਸਲ, ਡਾ ਜੀ ਕੇ ਸਿੰਗਲਾ, ਡਾ ਨੀਰਵ ਬਾਂਸਲ, ਡਾ ਅਭੈ ਗਰਗ, ਡਾ ਜਸਦੀਪ ਸਿੰਘ, ਡਾ ਅਮਿਤ ਕੁਮਾਰ, ਡਾ ਧੀਰਜ ਸ਼ਰਮਾ, ਡਾ ਟਿੰਕੂ ਸ਼ਰਮਾ, ਡਾ ਰਕੇਸ਼ ਕੁਮਾਰ, ਡਾ ਕੁੰਵਰ ਸ਼ਰਮਾ, ਡਾ ਨੀਰਵ ਬਾਂਸਲ, ਡਾ ਧਰਮਿੰਦਰ ਸਿੰਘ ਜਿਉਦ, ਡਾ ਮਨਮੋਹਨ ਸਿੰਗਲਾ, ਡਾ ਅਮਨਦੀਪ ਸਿੰਗਲਾ, ਲੁਭਾਸ਼ ਸਿੰਗਲਾ ਸੀਨੀਅਰ ਪੱਤਰਕਾਰ, ਹੈਰੀ ਧੂਰਕੋਟ ਨਿੱਜੀ ਸਹਾਇਕ ਸਣੇ ਡਾ ਮੁਕਤਾ ਬਾਂਸਲ ਪ੍ਰਧਾਨ ਡਾਕਟਰ ਐਸੋਸੀਏਸ਼ਨ ਲੇਡੀਜ, ਡਾ ਸੰਗੀਤਾ ਸ਼ਰਮਾ, ਡਾ ਸੁਨੀਤਾ, ਡਾ ਸ੍ਰੇਆ ਬਾਂਸਲ ਐਮ ਡੀ, ਡਾ ਸ਼ਿਵਾਨੀ ਗੋਇਲ, ਡਾ ਨੇਹਾ ਬਾਂਸਲ, ਸ਼ਵਿਤਾ ਸ਼ਰਮਾ, ਕੁਨਿਕਾ ਸ਼ਰਮਾ ਅਤੇ ਸਿਮਰਪ੍ਰੀਤ ਕੌਰ ਵੀ ਹਾਜਰ ਸਨ।
  • Related Posts

    ਪੇਪਰ ਲੀਕ ਮਾਮਲੇ ‘ਚ ਅੱਜ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ ਕਾਂਗਰਸ

    Spread the love

    Spread the loveਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਿੱਖੇ ਪ੍ਰਦਰਸ਼ਨਾਂ…

    ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ

    Spread the love

    Spread the loveਨਿਊ ਚੰਡੀਗੜ੍ਹ, 22 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ…

    Leave a Reply

    Your email address will not be published. Required fields are marked *