ਡਾ. ਇਕਬਾਲ ਸਿੰਘ ਰਾਮੇਆਣਾ ਕਾਂਗਰਸ ਪਾਰਟੀ ਵਿਚ ਹੋਏ ਸਾ਼ਮਿਲ

Spread the love
 ਰਾਮੇਆਣਾ, 10 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਪਿੰਡ ਰਾਮੇਆਣਾ ਦੇ ਡਾ. ਇਕਬਾਲ ਸਿੰਘ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸਾ਼ਮਿਲ ਹੋ ਗਏ। ਇਸ ਮੌਕੇ ਰਾਜਾ ਵੜਿੰਗ ਜੀ ਵੱਲੋਂ ਉਹਨਾਂ ਨੂੰ ਪਾਰਟੀ ਵਿਚ ਆਉਣ ਤੇ `ਜੀ ਆਇਆ ਨੂੰ ` ਕਿਹਾ ਗਿਆ। ਉਹਨਾਂ ਕਿਹਾ ਕਿ ਅੱਜ ਤੋਂ ਡਾ. ਇਕਬਾਲ ਜੀ ਵੱਲੋਂ ਕੋਈ ਵੀ ਸਮੱਸਿਆ ਉਹਨਾਂ ਦੀ ਆਪਣੀ ਸਮੱਸਿਆ ਹੋਵੇਗੀ। ਇਸ ਮੌਕੇ ਡਾ. ਇਕਬਾਲ ਸਿੰਘ ਰਾਮੇਆਣਾ ਨੇ ਵੀ ਬੋਲਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਘਰ-ਘਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਜਾਣਗੇ ਅਤੇ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਵਿਚ ਸਰਕਾਰ ਬਣਾਵੇਗੀ। ਇਸ ਦੇ ਲਈ ਉਹ ਦਿਨ ਰਾਤ ਮਿਹਨਤ ਕਰਨਗੇ। ਇਸ ਤੋਂ ਬਾਅਦ ਰਾਜਾ ਵੜਿੰਗ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੂੰਹ ਭੰਗ ਹੋ ਚੁੱਕਾ ਹੈ। ਲੋਕ ਇਸ ਸਰਕਾਰ ਤੋਂ ਅੱਕ ਚੁੱਕੇ ਹਨ। ਲੋਕ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਦੇਖਣਾ ਚਾਹੁੰਦੇ ਹਨ। ਇਸ ਮੌਕੇ ਮਾਸਟਰ ਬਲਦੇਵ ਸਿੰਘ ਸਾਬਕਾ ਵਿਧਾਇਕ ਜੈਤੋ, ਧਨਜੀਤ ਸਿੰਘ ਧਨੀ, ਸੁਰਜੀਤ ਬਾਬਾ ਜੈਤੋ, ਨਰਿੰਦਰ ਕਾਉਣੀ, ਗਿਆਨ ਸੰਧੂ ਰਾਮੇਆਣਾ, ਚਮਕੌਰ ਸਿੰਘ ਰਾਮੇਆਣਾ, ਗਗਨ ਧਾਲੀਵਾਲ ਰਾਮੇਆਣਾ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *