ਡੀਸੀ ਦਫ਼ਤਰਾਂ ’ਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ

Spread the love

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ (ਮਨਜੀਤ ਸਿੱਧੂ)- ਪੰਜਾਬ ਰਾਜ ਜਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵੱਲੋਂ ਪੂਰਤੀ ਨਾ ਕਰਨ ਦੇ ਰੋਸ ਵਜੋਂ ਡੀਸੀ ਦਫ਼ਤਰ ਕਰਮਚਾਰੀਆਂ ਵੱਲੋਂ ਮੁੜ ਸੰਘਰਸ਼ ਦਾ ਰਾਹ ਉਲੀਕ ਲਿਆ ਹੈ, ਜਿਸਦੇ ਚਲਦਿਆਂ ਸੂਬੇ ਭਰ ਦੇ ਡੀਸੀ ਦਫ਼ਤਰਾਂ, ਸਬ ਡਵੀਜ਼ਨ ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ’ਚ 9 ਜੁਲਾਈ ਤੋਂ 12 ਜੁਲਾਈ ਤੱਕ ਮੁਕੰਮਲ ਕਲਮਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਜਾਹਿਰ ਕਰਨ ਦਾ ਫੈਸਲਾ ਲਿਆ ਗਿਆ ਹੈ। ਆਗੂਆਂ ਨੇ ਇਹ ਜਾਣਕਾਰੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਕ੍ਰਮਵਾਰ 7 ਮਈ ਅਤੇ 30 ਜੂਨ ਨੂੰ ਜਥੇਬੰਦੀ ਦੀ ਸੂਬਾ ਬਾਡੀ ਨਾਲ ਮੀਟਿੰਗ ਕੀਤੀ ਗਈ ਸੀ, ਪ੍ਰੰਤੂ ਹਰ ਵਾਰ ਦੀ ਤਰ੍ਹਾਂ ਜਥੇਬੰਦੀ ਨੂੰ ਕੇਵਲ ਲਾਰੇ ਲਗਾ ਕੇ ਹੀ ਤੋਰ ਦਿੱਤਾ ਗਿਆ, ਜਿਸਦੇ ਰੋਸ ਵਜੋਂ 4 ਜੁਲਾਈ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਜਥੇਬੰਦੀ ਨੇ 9 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਜੇਕਰ ਸਰਕਾਰ ਵੱਲੋਂ 12 ਜੁਲਾਈ ਤੱਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਾਕਾਰਾਤਮਕ ਢੰਗ ਨਾਲ ਲੈਂਦੇ ਹੋਏ ਪੂਰਾ ਨਾ ਕੀਤਾ ਤਾਂ 12 ਜੁਲਾਈ ਨੂੰ ਹੀ ਵਰਚੂਅਲ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਜਿਵੇਂ ਸੀਨੀਅਰ ਸਹਾਇਕ ਦੀ ਤਰੱਕੀ ਦਾ ਕੋਟਾ 100 ਪ੍ਰਤੀਸ਼ਤ ਕਰਨ, ਸੁਪਰਡੰਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬੇ ਦੀ ਸ਼ਰਤ 4 ਸਾਲ ਤੋਂ ਘਟਾ ਕੇ 2 ਸਾਲ ਕਰਨ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦੀ ਪ੍ਰਮੋਸ਼ਨ ਦਾ ਕੋਟਾ ਵਧਾਉਣ, ਨਾਰਮਜ਼ ਅਨੁਸਾਰ ਪੋਸਟਾਂ ਦੀ ਰਚਨਾ ਕਰਨ, ਡੀ.ਸੀ. ਦਫ਼ਤਰ, ਐਸ.ਡੀ.ਐਮ ਦਫ਼ਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਦੇ ਕਰਮਚਾਰੀਆਂ ਨੂੰ 5 ਪ੍ਰਤੀਸ਼ਤ ਪ੍ਰਸ਼ਾਸ਼ਕੀ ਭੱਤਾ ਦੇਣ, ਸਟੈਨੋ ਕਾਡਰ ਦੀ ਪਦਉਨਤੀ ਦੇ ਮੌਕੇ ਵਧਾਉਣ ਆਦਿ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਦੇ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਸੁਪਰਡੰਟ, ਗੁਰਮੀਤ ਪਾਲ ਰੀਡਰ ਟੂ ਡੀ.ਸੀ., ਰੁਪਿੰਦਰ ਸਿੰਘ ਬਾਠ, ਜਸਵੀਰ ਕੌਰ, ਕੁਲਵੰਤ ਕੌਰ ਅਤੇ ਜਗਪ੍ਰੀਤ ਸਿੰਘ ਸਟੈਨੋ ਮੌਜੂਦ ਸਨ।

  • Related Posts

    ਕੀਰਤਪੁਰ ਸਾਹਿਬ ਵਿੱਚ ਮਨਾਹੀਸ਼ੁਦਾ ਪ੍ਰੈਗਾਬਾਲਿਨ ਕੈਪਸੂਲ ਵੇਚਣ ਦੇ ਦੋਸ਼ ਹੇਠ ਦੋ ਨੌਜਵਾਨ ਤੇ ਇੱਕ ਔਰਤ ਕਾਬੂ, ਸ਼ੱਕੀ ਸਮਾਰਟਫੋਨ ਵੀ ਜਾਂਚ ਦੇ ਘੇਰੇ ਵਿੱਚ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ, 7 ਜੁਲਾਈ, (ਮਨਦੀਪ) ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮਨਾਹੀਸ਼ੁਦਾ ਪ੍ਰੈਗਾਬਾਲਿਨ (Pregabalin) ਕੈਪਸੂਲਾਂ ਦੀ ਕਥਿਤ…

    ਜੇ ਕਬਜ਼ਾ ਹੈ, ਤਾਂ ਜਨਤਕ ਕਰੋ ਥਾਂ ਤੇ ਜਾਇਦਾਦ, ਲੋਕਾਂ ਦੀ ਕਚਹਿਰੀ ਵਿੱਚ ਸੱਚ ਆਉਣ ਦਿਓ ਸਾਹਮਣੇ-ਸੰਧਿਆ ਰਾਣੀ

    Spread the love

    Spread the loveਫਿ਼ਰੋਜ਼ਪੁਰ/ਮਮਦੋਟ 7 ਜੁਲਾਈ (ਅਸ਼ੋਕ ਭਾਰਦਵਾਜ) ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਮਮਦੋਟ ਵਿਖੇ ਲੋਕਤੰਤਰ ਦਾ ਕਥਿਤ ਤੌਰ ‘ਤੇ ਘਾਣ ਹੋਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ…

    Leave a Reply

    Your email address will not be published. Required fields are marked *