ਡੀ.ਸੀ. ਵੱਲੋਂ ਪਟਾਕਾ ਫੈਕਟਰੀ ਹਾਦਸੇ ਦੇ ਪੀੜਤਾਂ ਨੂੰ ਪਬਲਿਕ ਲਾਇਬਿਲਟੀ ਇੰਸ਼ੋਰੈਂਸ ਐਕਟ ਤਹਿਤ ਮੁਆਵਜ਼ਾ ਲੈਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਮਈ 2025 ਨੂੰ ਜ਼ਿਲ੍ਹੇ ਦੇ ਮਲੋਟ ਹਲਕੇ ਦੇ ਪਿੰਡ ਫ਼ਤੂਹੀਵਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋਈ ਸੀ ਅਤੇ 44 ਵਿਅਕਤੀ ਜ਼ਖਮੀ ਹੋਏ ਸਨ। ਇਸ ਹਾਦਸੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕ ਵਿਅਕਤੀਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਜਾਰੀ ਕੀਤੇ ਗਏ ਸਨ, ਜੋ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਬੰਧਤ ਵਿਅਕਤੀਆਂ ਨੂੰ ਤਕਸੀਮ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਦਾ ਪਬਲਿਕ ਲਾਇਬਿਲਟੀ ਇੰਸ਼ੋਰੈਂਸ ਐਕਟ, 1991’ ਐਕਟ ਦੇ ਤਹਿਤ ਵੀ ਪਟਾਕਾ ਫੈਕਟਰੀ ਹਾਦਸੇ ਦੌਰਾਨ ਮ੍ਰਿਤਕਾਂ ਦੇ ਵਾਰਿਸ ਅਤੇ ਜ਼ਖਮੀ ਵਿਅਕਤੀ ਮੁਆਵਜਾ/ਰਾਹਤ ਫੰਡ ਲੈ ਸਕਦੇ ਹਨ। ਇਸ ਲਈ ਐਕਟ ਤਹਿਤ ਬਣਦਾ ਮੁਆਵਜਾ ਲੈਣ ਲਈ ਮ੍ਰਿਤਕ ਮਜ਼ਦੂਰਾਂ ਦੇ ਵਾਰਸ ਅਤੇ ਜ਼ਖਮੀ ਵਿਅਕਤੀ ਆਪਣੀਆਂ ਅਰਜ਼ੀਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ, ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਦਾਇਰ ਕਰ ਸਕਦੇ ਹਨ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *