ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ

Spread the love

ਸ਼੍ਰੀ ਮੁਕਤਸਰ ਸਾਹਿਬ, 2 ਸਤੰਬਰ () – ਪੰਜਾਬ ਵਿੱਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਦੇ ਪਵਨ ਕੁਮਾਰ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਅਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ। ਉਹਨਾਂ ਆਖਿਆ ਕਿ ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ ਕਿਉਂਕਿ ਇੱਕ ਪਾਸੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਉੱਥੇ ਬਾਰਿਸ਼ਾਂ ਦੇ ਦਿਨਾਂ ਵਿੱਚ ਵਾਧੂ ਪਾਣੀ ਦੀ ਸੰਭਾਲ ਲਈ ਸਰਕਾਰਾਂ ਲੋੜੀਂਦਾ ਢਾਂਚਾ ਨਹੀਂ ਉਸਾਰ ਸਕੀਆਂ ਅਤੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਵੱਲ ਵੀ ਦੋਵਾਂ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ। ਫੈਡਰੇਸ਼ਨ ਆਗੂਆਂ ਪਰਮਾਤਮਾ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ, ਕੰਵਲਜੀਤ ਪਾਲ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਈ ਹਰੇਕ ਅਣਕਿਆਸੀ ਮੌਤ ਲਈ 20 ਲੱਖ ਰੁਪਏ, ਬਰਬਾਦ ਹੋਈ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ, ਹੜ੍ਹ ਕਾਰਣ ਰੁੜ੍ਹ ਗਈਆਂ ਮੱਝਾਂ ਗਾਵਾਂ ਲਈ ਇੱਕ ਲੱਖ ਰੁਪਏ, ਢਹਿ ਗਏ ਜਾਂ ਨੁਕਸਾਨੇ ਗਏ ਘਰ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸਤੋਂ ਇਲਾਵਾ ਹੜ੍ਹਾਂ ਦੀ ਰੋਕਥਾਮ ਲਈ ਦਰਿਆਵਾਂ, ਨਾਲਿਆਂ ਅਤੇ ਡਰੇਨਾਂ ਦੀ ਸਾਫ ਸਫਾਈ ਅਤੇ ਬੰਨ੍ਹਾਂ ਨੂੰ ਪੱਕਿਆਂ ਕਰਨ ਦੀ ਠੋਸ ਨੀਤੀ ਬਣਾਈ। ਫੈਡਰੇਸ਼ਨ ਆਗੂਆਂ ਬਲਕਰਨ ਸਿੰਘ, ਬਲਵੰਤ ਸਿੰਘ, ਅਸ਼ੋਕ ਪੂਨੀਆ ਨੇ ਆਖਿਆ ਕਿ ਸੂਬਾ ਕਮੇਟੀ ਦੇ ਫੈਸਲੇ ਤਹਿਤ ਹੜ ਪ੍ਰਭਾਵਿਤ ਲੋਕਾਂ ਤੱਕ ਮੱਦਦ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ਵਿੱਚ ਭੇਜੀ ਜਾ ਸਕੇ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਵਿਜੇ ਗੋਇਲ ਵੀ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *