ਦ ਓਪਨ ਡੋਰ ਵੈਲਫੇਅਰ ਸੋਸਾਇਟੀ ਖੋਜੇਵਾਲਾ ਕਪੂਰਥਲਾ ਵੱਲੋਂ ਹੜ ਪੀੜਤਾਂ ਲਈ ਸੇਵਾ ਆਰੰਭ

Spread the love
 ਕਪੂਰਥਲਾ 1 ਸਤੰਬਰ  (ਕੌੜਾ)- ਦ ਓਪਨ ਡੋਰ ਵੈਲਫੇਅਰ ਸੋਸਾਇਟੀ ਖੋਜੇਵਾਲਾ ਕਪੂਰਥਲਾ ਵੱਲੋਂ ਮੁੱਖ ਪਾਸਟਰ ਹਰਪ੍ਰੀਤ ਸਿੰਘ ਦਿਓਲ ਜੀ ਦੀ ਅਗਵਾਈ ਵਿੱਚ ਹੜ ਪੀੜਤ ਪਰਿਵਾਰਾਂ ਦੀ ਮਦਦ ਲਈ ਜੋ ਸੇਵਾ ਦਾ ਕੰਮ ਆਰੰਭ ਕੀਤਾ ਗਿਆ । ਉਸ ਲਈ ਬਿਨਾਂ ਭਿੰਨ ਭੇਦ ਸੋਸਾਇਟੀ ਵੱਲੋਂ ਇਨਸਾਨੀਅਤ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆ ਇਸ ਸੰਕਟ ਦੀ ਘੜੀ ਵਿੱਚ ਆਪਣੇ ਪੰਜਾਬ ਨਾਲ ਖੜੇ ਹੋਣ ਦਾ ਸਬੂਤ ਹੈ। ਪੰਜਾਬ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪਰਿਵਾਰਾਂ ਹੜ੍ਹਾਂ ਨਾਲ ਮਰਨ ਵਾਲੇ ਵਿਅਕਤੀਆਂ ਵਲੋਂ ਦੁਖੀ ਹਿਰਦੇ ਨਾਲ ਆਪਣੇ ਘਰਾਂ ਨੂੰ ਛੱਡ ਕੇ ਆਏ ਪਰਿਵਾਰਾਂ ਲਈ ਦ ਓਪਨ ਡੋਰ ਚਰਚ ਖੋਜੇਵਾਲ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਸਮੂਹ ਮਾਨਵਤਾ ਦੇ ਭਲੇ ਲਈ ਪਾਸਟਰ ਦਿਓਲ ਜੀ ਵੱਲੋਂ ਅਪੀਲ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਤਰ ਹੋਏ ਇਸ ਮੌਕੇ ਖਾਣ ਵਾਲਾ ਸੁੱਕਾ ਰਾਸ਼ਣ, ਪੱਕਿਆ ਹੋਇਆ ਭੋਜਨ, ਪੀਣ ਵਾਲਾ ਪਾਣੀ, ਤਰਪਾਲਾਂ, ਮੁੱਢਲੀਆਂ ਦਵਾਈਆਂ ਦੇ ਨਾਲ ਹੜ ਪੀੜਤਾਂ ਦੀ ਮਦਦ ਕੀਤੀ ਗਈ। ਜਿਕਰਯੋਗ ਹੈ ਕਿ ਖ਼ੋਜੇਵਾਲਾ ਚਰਚ ਤੋਂ ਰੋਜਾਨਾ ਸੈਂਕੜੇ ਸੇਵਾਦਾਰ ਪਰਮੇਸ਼ਵਰ ਦਾ ਹੁਕਮ ਮੰਨ ਕੇ  ਹੜ੍ਹ ਪੀੜਿਤਾਂ ਦੀ ਸੇਵਾ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਤਨਦੇਹੀ ਨਾਲ ਸੇਵਾ ਕੀਤੀ ਜਾ ਰਹੀ ਹੈ। ਜੋ ਕਿ ਕਾਬਿਲ ਏ ਤਾਰੀਫ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *