ਨਗਰ ਸੁਧਾਰ ਕਮੇਟੀ (ਰਜਿ.) ਜੈਤੋ ਨੇ ਹਲਕਾ ਵਿਧਾਇਕ ਜੈਤੋ ਵੱਲੋਂ ਵਿਕਾਸ ਦੇ ਕੰਮ ਕਰਵਾਉਣ ਲਈ ਧੰਨਵਾਦ ਕੀਤਾ

Spread the love
ਜੈਤੋ 9 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ): ਨਗਰ ਸੁਧਾਰ ਕਮੇਟੀ (ਰਜਿ.) ਜੈਤੋ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਜਿੰਨਾਂ ਵਿੱਚ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ 24 ਘੰਟੇ ਡਾਕਟਰਾਂ ਦੀ ਸਹੂਲਤ ਦੇਣ ਸਬੰਧੀ, ਖੇਡ ਸਟੇਡੀਅਮ ਜੈਤੋ ਨੂੰ ਨਿਊਨਤਮ ਤਰੀਕੇ ਨਾਲ ਅਪਗੇ੍ਰਡ ਕਰਨ ਤੇ ਜੈਤੋ ਸ਼ਹਿਰ ਦੇ ਸਾਰੇ ਹੀ ਸੀਵਰੇਜ ਸਿਸਟਮ ਦੇ ਸੁਧਾਰ ਲਈ ਆਦਿ ਲਈ ਸਮੇਂ ਦੀਆਂ ਸਰਕਾਰਾਂ ਨੂੰ ਬਾਰ ਬਾਰ ਮੰਗ ਪੱਤਰ ਦਿੱਤੇ ਜਾ ਰਹੇ ਸਨ। ਹਲਕੇ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਨੂੰ ਵੀ ਕਮੇਟੀ ਵੱਲੋਂ ਲਿਖਤੀ ਅਤੇ ਮਿਲਕੇ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬੇਨਤੀ ਕੀਤੀ ਜਾ ਗਈ ਸੀ। ਨਗਰ ਸੁਧਾਰ ਕਮੇਟੀ ਜੈਤੋ ਦੀਆਂ ਕਈ ਵੱਡੀਆਂ ਮੰਗਾਂ ਨੂੰ ਹਲਕਾ ਜੈਤੋ ਦੇ ਵਿਧਾਇਕ ਸ੍ਰ ਅਮੋਲਕ ਸਿੰਘ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੋਂ ਹੱਲ ਕਰਵਾ ਦਿੱਤਾ ਹੈ। 5 ਅਪ੍ਰੈਲ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਜੈਤੋ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਜੈਤੋ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਜੈਤੋ ਲਈ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਜੈਤੋ ਨੂੰ 8 ਕਰੋੜ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗੇ੍ਰਡ ਕਰਨਾ ਅਤੇ ਸਬ ਡਵੀਜਸ਼ਨ ਪੱਧਰੀ ਸਿਵਲ ਹਸਪਤਾਲ ਦਾ ਦਰਜਾ ਦਵਾਉਣਾ ਅਤੇ ਪੀਣ ਵਾਲੇ ਸਾਫ ਪਾਣੀ ਲਈ ਪੁਰਾਣੀਆਂ ਪਾਈਪਾਂ ਬਦਲਣੀਆਂ, ਜੈਤੋ ਦੇ ਖੇਡ ਸਟੇਡੀਅਮ ਦਾ 2 ਕਰੋੜ ਰੁਪਏ ਨਾਲ ਨਵੀਨੀਕਰਨ ਕਰਨਾ, ਜੈਤੋ ਦੇ ਸੀਵਰੇਜ ਸਿਸਟਮ ਦੀ ਸਮੱਸਿਆ ਦਾ ਹੱਲ ਕਰਨਾ ਆਦਿ ਸ਼ਾਮਿਲ ਹਨ। ਇਸ ਤੋਂ ਬਿਨਾਂ ਐਮ.ਐਲ.ਏ ਜੈਤੋ ਵੱਲੋਂ ਸ਼ਹਿਰ ਦੀਆਂ ਬੁਰੀ ਤਰ੍ਹਾਂ ਟੁੱਟੀਆਂ ਸੜਕਾਂ ਵੀ ਬਣਵਾਈਆਂ ਜਾ ਚੁੱਕੀਆਂ ਹਨ ਕਈਆਂ ਦਾ ਕੰਮ ਚੱਲ ਰਿਹਾ ਹੈ। ਹਲਕਾ ਵਿਧਾਇਕ ਵੱਲੋਂ ਜੈਤੋ ਦੀਆਂ ਇਹਨਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਉਣ ਲਈ ਨਗਰ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਜਸਵਿੰਦਰ ਸਿੰਘ ਜੋਨੀ ਅਤੇ ਸਮੂਹ ਅਹੁਦੇਦਾਰਾਂ ਨੇ ਐਮ.ਐਲ.ਏ ਸਾਹਿਬ ਦਾ ਧੰਨਵਾਦ ਕੀਤਾ ਹੈ। ਕਮੇਟੀ ਮੈਂਬਰਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਜਿੰਨਾਂ ਵਿੱਚ ਮੁਕਤਸਰ ਰੋਡ ਜੈਤੋ ਦੇ ਰੇਲਵੇ ਫਾਟਕ ਉੱਤੇ ਪੁਲ ਬਣਾਉਣ ਦੀ ਮੰਗ ਨੂੰ ਵੀ ਪੰਜਾਬ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਕੇਂਦਰ ਸਰਕਾਰ ਨੂੰ ਭੇਜਨ ਸਬੰਧੀ ਬੇਨਤੀ ਕੀਤੀ। ਜੈਤੋ ਸ਼ਹਿਰ ਵਿੱਚ ਵੱਡੀ ਮਾਡਰਨ ਸਰਕਾਰੀ ਲਾਇਬ੍ਰੇਰੀ ਖੋਲ੍ਹਣ ਦੀ ਮੰਗ ਵੀ ਯਾਦ ਕਰਵਾਈ ਲਈ। ਉਮੀਦ ਹੈ ਕਿ ਹਲਕਾ ਵਿਧਾਇਕ ਜੈਤੋ ਇਹਨਾਂ ਲੰਬਿਤ ਮੰਗਾਂ ਨੂੰ ਵੀ ਪਹਿਲ ਦੇ ਅਧਾਰ ਤੇ ਹੱਲ ਕਰਵਾ ਦੇਣਗੇ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣਗੇ। ਇਸ ਮੌਕੇ ਵਿਧਾਇਕ ਜੈਤੋ ਸ੍ਰ ਅਮੋਲਕ ਸਿੰਘ ਦਾ ਧੰਨਵਾਦ ਕਰਨ ਵਾਲਿਆਂ ਵਿੱਚ ਨਗਰ ਸੁਧਾਰ ਕਮੇਟੀ ਜੈਤੋ ਦੇ ਅਹੁਦੇਦਾਰ ਜਸਵਿੰਦਰ ਸਿੰਘ ਜੋਨੀ, ਪ੍ਰੋ ਤਰਸੇਮ ਨਰੂਲਾ, ਹਰਸੰਗੀਤ ਸਿੰਘ ਹੈਪੀ, ਕਰਮਜੀਤ ਸ਼ਰਮਾ, ਪ੍ਰਮੋਦ ਧੀਰ, ਗੁਰਪਿਆਰ ਸਿੰਘ, ਰਜਿੰਦਰ ਚਾਵਲਾ, ਸੰਤ ਰਿਸ਼ੀ ਰਾਮ ਜੀ, ਗੁਰਲਾਲ ਸਿੰਘ, ਮਾਸਟਰ ਸਵਰਨਜੀਤ ਸਿੰਘ, ਗੁਰਮੀਤ ਸਿੰੰਘ ਬਰਾੜ, ਵਿਜੇ ਸੋਲੰਕੀ, ਜਗਰੂਪ ਸਿੰਘ ਬਰਾੜ,ਅੰਗਰੇਜ ਸਿੰਘ, ਹਰਬੰਸ ਲਾਲ ਪੋਂਪੀ, ਡਾਕਟਰ ਗਗਨ ਸਰਾਂ, ਡਾਕਟਰ ਬਲਜੀਤ ਸਿੰਘ, ਗਰਚਰਨ ਸਿੰਘ, ਦਵਿੰਦਰ ਸੱਚਦੇਵਾ, ਸ਼ਿਵਰਾਜ ਸਿੰਘ ਬਰਾੜ, ਜਗਦੀਪ ਨੀਟਾ, ਹਰਬੰਸ ਲਾਲ, ਸੁਖਪਾਲ ਬਿੱਟੀ ਆਦਿ ਸ਼ਾਮਿਲ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *