ਨਜਾਇਜ਼ ਮਾਈਨਿੰਗ ਦੇ ਖਿਲਾਫ ਪਿੰਡ ਵਾਸੀ ਮਿਲੇ ਪੁਲਿਸ ਮੁਖੀ ਨੂੰ 

Spread the love
ਸ੍ਰੀ ਅਨੰਦਪੁਰ ਸਾਹਿਬ ਭਾਰਦਵਾਜ ਇਲਾਕੇ ਦੇ ਪਿੰਡ ਬੇਈਂਹਾਰਾ ਦੇ ਕੁੱਝ ਵਸਨੀਕਾਂ ਵੱਲੋਂ ਰੂਪਨਗਰ ਜ਼ਿਲ੍ਹਾ ਪੁਲਿਸ ਮੁਖੀ ਗੁਰਲੀਤ ਸਿੰਘ ਖੁਰਾਨਾ ਨੂੰ ਮਿਲ ਕੇ ਪਿੰਡ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਵਾਉਣ ਲਈ ਬੇਨਤੀ ਪੱਤਰ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਪਿੰਡ ਬੇਈਂਹਾਰਾ ਹੱਦਬਸਤ ਨੰਬਰ 375 ਕੋਲ਼ 206 ਕਿਲੇ ਅਤੇ ਚਾਰ ਕਨਾਲ ਜ਼ਮੀਨ ਹੈ, ਜਿਸ ਨੂੰ ਕਿ ਪਿੰਡ ਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਸ਼ੂ ਆਦਿ ਚਲਾਉਣ ਲਈ ਵਰਤਿਆ ਜਾਂਦਾ ਰਿਹਾ ਹੈ। ਇਹ ਪਿੰਡ ਦੀ ਪੰਚਾਇਤੀ ਜ਼ਮੀਨ ਹੈ, ਪ੍ਰੰਤੂ ਇਸ ਜ਼ਮੀਨ ਸਬੰਧੀ ਪਿੰਡ ਦੀ ਪੰਚਾਇਤ ਵੱਲੋਂ ਕਦੇ ਵੀ ਕੋਈ ਆਮ ਇਜਲਾਸ ਨਹੀਂ ਕੀਤਾ ਗਿਆ ਅਤੇ ਨਾ ਹੀ ਪਿੰਡ ਦੀ ਸ਼ਾਮਲਾਤ ਜਮੀਨ ਦੀ ਬੋਲੀ ਸਬੰਧੀ ਕੋਈ ਇਸ਼ਤਿਹਾਰ ਅਖਬਾਰ ਵਿੱਚ ਦਿੱਤਾ ਜਾਂਦਾ ਹੈ। ਬਲਕਿ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ਼ ਕੇ ਬਿਨਾਂ ਪਿੰਡ ਦੇ ਸਾਰੇ ਲੋਕਾਂ ਦੀ ਸਹਿਮਤੀ ਤੋਂ ਇਸ ਪੰਚਾਇਤੀ ਜ਼ਮੀਨ ਦੀ ਬੋਲੀ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੱਤ ਤੋਂ ਅੱਠ ਮਸ਼ੀਨਾਂ ਨਾਲ ਲਗਭਗ 15 ਏਕੜ ਕਰੀਬ ਜਮੀਨ ਦੇ ਵਿੱਚੋਂ 40 ਤੋਂ 50 ਫੁੱਟ ਦੇ ਕਰੀਬ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ, ਜਦਕਿ ਐਨ.ਜੀ.ਟੀ. ਵੱਲੋਂ ਰੂਪਨਗਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਕਰਨ ਸਬੰਧੀ ਸਟੇਅ ਦਿੱਤੀ ਹੋਈ ਹੈ। ਇਹ ਨਜਾਇਜ਼ ਮਾਈਨਿੰਗ ਬਿਲਕੁਲ ਪਿੰਡ ਦੇ ਨੇੜੇ ਵਾਹੀਯੋਗ ਜ਼ਮੀਨਾਂ ਦੇ ਕਰੀਬ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿੰਡ ਦੇ ਤਕਰੀਬਨ 80% ਟਿਊਬਵੈੱਲ ਸੁੱਕ ਚੁੱਕੇ ਹਨ ਅਤੇ ਇਸ ਦੇ ਕਰੀਬ ਹੀ ਸ੍ਰੀ ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਨੂੰ ਜੋੜਨ ਵਾਲਾ ਪੁਲ ਸਥਿਤ ਹੈ, ਜੋ ਕਿ ਕਿਸੀ ਵੀ ਸਮੇਂ ਇਸ ਨਜਾਇਜ਼ ਮਾਈਨਿੰਗ ਦੀ ਭੇਂਟ ਚੜ੍ਹ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੀ ਹੈ, ਉਕਤ ਸਰਪੰਚ ਅਤੇ ਪਿੰਡ ਦੇ ਪੰਚਾਇਤ ਮੈਂਬਰਾਂ ਨਾਲ਼ ਮਿਲ ਕੇ ਅਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ, ਜਸ਼ਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵੱਲੋਂ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਬਿਨਾਂ ਕਿਸੇ ਡਰ ਭੈਅ ਤੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਜਗ੍ਹਾ ਉੱਤੇ ਮਾਈਨਿੰਗ ਕਰਕੇ ਕੱਚਾ ਮਾਲ ਬੇਈਂਹਾਰਾ ਸਟੋਨ ਕਰੈਸ਼ਰ ਅਤੇ ਵਾਲੀਆ ਸਟੋਨ ਕਰੈਸ਼ਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਨਾਲ਼ ਕਿ ਕਰੋੜਾਂ ਰੁਪਏ ਦਾ ਘਪਲਾ ਕੀਤਾ ਜਾ ਰਿਹਾ ਹੈ। ਬੇਨਤੀ ਪੱਤਰ ਦੇਣ ਵਾਲ਼ੇ ਵਿਅਕਤੀਆਂ ਨੇ ਕਿਹਾ ਕਿ ਜਦੋਂ ਅਸੀਂ ਇਸ ਨਜਾਇਜ਼ ਮਾਈਨਿੰਗ ਨੂੰ ਰੋਕਦੇ ਹਾਂ ਤਾਂ ਅੱਗੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਹਨ। ਅਜਵਿੰਦਰ ਸਿੰਘ ਉੱਤੇ ਪਹਿਲਾਂ ਹੀ ਈਡੀ ਅਤੇ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ਼ ਹੀ ਉਨ੍ਹਾਂ ਇਸ ਬੇਨਤੀ ਪੱਤਰ ਵਿੱਚ ਲਿਖਿਆ ਕਿ ਪਿੰਡ ਦੀ ਮੌਜੂਦਾ ਪੰਚਾਇਤ ਵੱਲੋਂ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਵੀ ਨਹੀਂ ਕਰਾਈ ਗਈ ਹੈ। ਜਿਸ ਤੋਂ ਸਪੱਸ਼ਟ ਪਤਾ ਲੱਗਦਾ ਹੈ ਕਿ ਪਿੰਡ ਦੀ ਪੰਚਾਇਤ ਦੀ ਇਸ ਕੰਮ ਵਿੱਚ ਪੂਰੀ ਮਿਲੀ ਭੁਗਤ ਹੈ।
ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਹੈ ਕਿ ਉਕਤ ਜ਼ਮੀਨ ਦੀ ਜਲਦ ਤੋਂ ਜਲਦ ਨਿਸ਼ਾਨਦੇਹੀ ਕਰਾਈ ਜਾਵੇ, ਇਸ ਜ਼ਮੀਨ ਉੱਤੇ ਹੋਈ ਨਜਾਇਜ਼ ਮਾਈਨਿੰਗ ਦੀ ਜਾਂਚ ਕੀਤੀ ਜਾਵੇ ਅਤੇ ਜੋ ਇਸ ਨਜਾਇਜ਼ ਮਾਈਨਿੰਗ ਵਿੱਚ ਦੋਸ਼ੀ ਹੈ, ਉਨ੍ਹਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਲਾਕੇ ਅਤੇ ਕੁਦਰਤ ਨਾਲ਼ ਕੀਤੇ ਗਏ ਖਿਲਵਾੜ ਨੂੰ ਰੋਕਿਆ ਜਾ ਸਕੇ। ਇਸ ਮੌਕੇ ਰਜਿੰਦਰ ਸਿੰਘ, ਸੁਰਿੰਦਰ ਸਿੰਘ, ਪਿਆਰਾ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ, ਸੰਗਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *