ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨਾ ਸਮੇਂ ਦੀ ਲੋੜ – ਗੁਰਦੀਪ ਸਿੰਘ ਭੰਡਾਲ ਤਲਵੰਡੀ ਚੌਧਰੀਆਂ ਪੁਲ ਨੇੜੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਬੋਹੜ ਸਿੰਘ ਹਜਾਰਾ ਦੇ ਉਪਰਾਲੇ ਸ਼ਲਾਘਾਯੋਗ

Spread the love
ਫੱਤੂਢੀਗਾ ਕੁਲਵਿੰਦਰ ਸਿੰਘ 18 ਜੁਲਾਈ=ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਦੀਪ ਸਿੰਘ ਭੰਡਾਲ ਨੇ ਪਿਛਲੇ ਦਿਨੀਂ ਤਲਵੰਡੀ ਚੌਧਰੀਆਂ ਪੁਲ ਦੇ ਨਜ਼ਦੀਕ ਸੜਕ ਦੇ ਦੋਵੇਂ ਪਾਸਿਆਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਬੋਹੜ ਸਿੰਘ ਹਜਾਰਾ ਅਤੇ ਪੰਜਾਬ ਕਿਸਾਨ ਯੂਨੀਅਨ (ਬਾਗੀ) ਦੇ ਆਗੂਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਸਿਰਫ਼ ਸੜਕ ਨੂੰ ਕਬਜ਼ਾ-ਮੁਕਤ ਕਰਵਾਉਣ ਤੱਕ ਸੀਮਤ ਨਹੀਂ, ਸਗੋਂ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ, ਆਵਾਜਾਈ ਦੀ ਸੁਵਿਧਾ ਅਤੇ ਪਵਿੱਤਰ ਗੁਰੂ ਨਗਰੀ ਦੀ ਸ਼ਾਨ ਨੂੰ ਕਾਇਮ ਰੱਖਣ ਵੱਲ ਇੱਕ ਅਹਿਮ ਕਦਮ ਹੈ।ਗੁਰਦੀਪ ਸਿੰਘ ਭੰਡਾਲ ਨੇ ਸਮੂਹ ਸ਼ਹਿਰ ਵਾਸੀਆਂ, ਸਮਾਜਿਕ, ਧਾਰਮਿਕ ਅਤੇ ਪੰਜਾਬ ਹਿਤੈਸ਼ੀ ਜਥੇਬੰਦੀਆਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਸਾਡੀ ਸਾਰਿਆਂ ਦੀ ਸਾਂਝੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ। ਇਸ ਦੀ ਸਫ਼ਾਈ, ਸੁੰਦਰਤਾ, ਪਵਿੱਤਰਤਾ ਅਤੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਣਾ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਿੱਥੇ ਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੰਤ ਘਾਟ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਤਰਜੀਹ ਦੇ ਆਧਾਰ ‘ਤੇ ਹਟਾਇਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸ਼ਹਿਰ ਦੀ ਸੁੰਦਰਤਾ ਵੀ ਬਰਕਰਾਰ ਰਹੇ।ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਇੱਕ ਵਿਅਕਤੀ ਜਾਂ ਵਰਗ ਨਾਲ ਨਹੀਂ, ਸਗੋਂ ਕਾਨੂੰਨ ਦੀ ਪਾਲਣਾ ਅਤੇ ਜਨਤਕ ਹਿੱਤ ਨਾਲ ਜੁੜਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਜਾਂ ਧਿਰ ਸਰਕਾਰੀ ਜ਼ਮੀਨ ਜਾਂ ਜਨਤਕ ਥਾਂ ‘ਤੇ ਨਾਜਾਇਜ਼ ਕਬਜ਼ਾ ਕਰਦੀ ਹੈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਸ਼ਹਿਰ ਦਾ ਵਾਤਾਵਰਣ ਅਤੇ ਸੁੰਦਰਤਾ ਵੀ ਨਿਖਰੇਗੀ।ਗੁਰਦੀਪ ਸਿੰਘ ਭੰਡਾਲ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਨੂੰ ਲਗਾਤਾਰ ਅਤੇ ਨਿਰਪੱਖ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਜਾਂ ਧਿਰ ਜਨਤਕ ਥਾਵਾਂ ‘ਤੇ ਕਬਜ਼ਾ ਕਰਨ ਦੀ ਹਿੰਮਤ ਨਾ ਕਰੇ।ਅੰਤ ਵਿੱਚ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਪ੍ਰਸ਼ਾਸਨ ਦਾ ਸਹਿਯੋਗ ਕਰੀਏ ਅਤੇ ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ, ਸੁੰਦਰ, ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਅਤੇ ਸੁਚਾਰੂ ਆਵਾਜਾਈ ਵਾਲਾ ਆਦਰਸ਼ ਸ਼ਹਿਰ ਬਣਾਉਣ ਲਈ ਆਪਣਾ ਯੋਗਦਾਨ ਪਾਈਏ। ਆਪਣੀ ਸਾਂਝੀ ਵਿਰਾਸਤ ਦੀ ਸੰਭਾਲ ਅਤੇ ਸ਼ਹਿਰ ਦੀ ਸ਼ਾਨ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *