ਪਾਰਟੀ ਵਿੱਚ ਹਰ ਮਿਹਨਤੀ ਵਰਕਰ ਦਾ ਧਿਆਨ ਰੱਖਿਆ ਜਾਵੇਗਾ – ਸੰਗਠਨ ਇੰਚਾਰਜ ਐਡਵੋਕੇਟ ਭੰਗਾਲ

Spread the love
ਗਿੱਦੜਬਾਹਾ, 04 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਗਿੱਦੜਬਾਹਾ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਨੇ ਅੱਜ ਹਲਕੇ ਦੇ ਪਿੰਡ ਗੁਰੂਸਰ ਵਿਖੇ ਆਪ ਆਗੂਆ ਤੇ ਵਰਕਰਾਂ ਨਾਲ ਇੱਕ ਮਹੱਤਵਪੂਰਕ ਮੀਟਿੰਗ ਕੀਤੀ। ਇਸ ਮੌਕੇ ਉਚੇਚੇ ਤੌਰ ਤੇ ਇਕਬਾਲ ਸਿੰਘ ਖਿੜਕੀਆਂਵਾਲਾ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਵੱਲੋਂ ਐਡਵੋਕੇਟ ਹਰਦੀਪ ਸਿੰਘ ਭੰਗਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਲਕਾ ਸੰਗਠਨ ਇੰਚਾਰਜ ਬਣਨ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਐਡਵੋਕੇਟ ਹਰਦੀਪ ਸਿੰਘ ਭੰਗਾਲ ਨੇ ਸੰਬੋਧਨ ਕਰਦਿਆਂ ਸਾਰੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਲਈ ਵੱਧ ਤੋਂ ਵੱਧ ਕੰਮ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਇਸ ਮੌਕੇ ਹਾਜ਼ਰੀਨ ਨੇ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨਾਤਮਕ ਵਿਕਾਸ ਲਈ ਦ੍ਰਿੜ਼ ਸੰਕਲਪ ਲਿਆ। ਐਡਵੋਕੇਟ ਭੰਗਾਲ ਨੇ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਨੂੰ ਹਰ ਅਹੁਦੇਦਾਰ ਵੱਲੋਂ ਬਣਦਾ ਸਤਿਕਾਰ ਦਿੱਤਾ ਜਾਵੇਗਾ। ਵਰਕਰਾਂ ਤੇ ਅਹੁਦੇਦਾਰਾਂ ਦੇ ਸਾਰੇ ਕੰਮ ਪਾਰਟੀ ਵੱਲੋਂ ਮੁੱਢਲੇ ਆਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਮੇਰੇ ਵਰਗੇ ਇੱਕ ਆਮ ਪਾਰਟੀ ਵਰਕਰ ਨੂੰ ਹਲਕਾ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾ ਕੇ ਸਨਮਾਨ ਦਿੱਤਾ ਗਿਆ ਹੈ, ਇਸੇ ਤਰ੍ਹਾਂ ਸਮਾਂ ਆਉਣ ’ਤੇ ਪਾਰਟੀ ਵੱਲੋਂ ਹਰ ਮਿਹਨਤੀ ਵਰਕਰ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਾਡੀ ਸਰਕਾਰ ਮੁੜ ਬਣਾਉਣਗੇ ਤੇ ਪੰਜਾਬ ਵਿਕਾਸ ਦੇ ਰਾਹ ਤੇ ਅੱਗੇ ਵਧੇਗਾ। ਇਸ ਮੌਕੇ ਇਕਬਾਲ ਸਿੰਘ ਖਿੜਕੀਆਂ ਵਾਲਾ ਤੋ ਇਲਾਵਾ ਸਰਪੰਚ ਤਰਸੇਮ ਸਿੰਘ, ਸਰਬਜੀਤ ਸਿੰਘ ਔਲਖ, ਸੁਰਜੀਤ ਸਿੰਘ ਸਿੱਧੂ, ਹਰਮਨ ਸਿੱਧੂ, ਵਰਿੰਦਰ ਕੁਮਾਰ, ਗੁਰਤੇਜ ਸਿੰਘ, ਸਿਮਰਜੀਤ ਸਿੰਘ ਝੋਰੜ, ਜੱਸਾ ਸਿੱਧੂ, ਜਸਕਰਨ ਸਿੰਘ ਧਾਲੀਵਾਲ ਅਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *