ਪਾਰਟੀ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਲਾਜ਼ਮੀ- ਸੰਧਵਾਂ

Spread the love
ਫ਼ਰੀਦਕੋਟ, 9 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਾਰਟੀ ਦਫਤਰ, ਕੋਟਕਪੂਰਾ ਵਿਖੇ ਪਾਰਟੀ ਦੇ ਵੱਖ-ਵੱਖ ਮੇਨ ਅਤੇ ਵਿੰਗਾਂ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਧਵਾਂ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਸੁਣ ਕੇ ਹੱਲ ਕਰਵਾਉਣ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਫ਼ੈਸਲੇ ਅਤੇ ਵਿਕਾਸੀ ਕਾਰਜਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਆਉਣ ਵਾਲੀਆਂ ਸਰਕਾਰੀ ਮੁਹਿੰਮਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵੀ ਸਾਰੇ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਹਾਜ਼ਰ ਬਲਾਕ ਪ੍ਰਧਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ, ਬਲਾਕ ਪ੍ਰਧਾਨ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *