ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਨੇ ਬਿਜਲੀ ਵਿਭਾਗ ਦੇ ਨਿੱਜੀਕਰਣ ਵਿਰੁੱਧ  ਦਿੱਤਾ ਸਾਂਝਾ, ਵਿਸ਼ਾਲ ਧਰਨਾ ਤੇ  ਕੀਤਾ ਮੁਜਾਹਰਾ 

Spread the love
ਭੁੱਚੋ ਮੰਡੀ ਨਥਾਣਾ 3ਜੁਲਾਈ (ਹਰਬੰਸ ਸਿੰਘ ਭੋਲਾ) ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਨੇ ਕਿ੍ਸ਼ਨ ਸਿੰਘ ਔਲਖ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ, ਬਲਵਿੰਦਰ ਸਿੰਘ ਸੈਣੀ ਦੀ ਸਾਂਝੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਪਾਵਰਕਾਮ ਦੇ ਹੈੱਡ ਆਫਿਸ ਦੇ ਗੇਟ ਅੱਗੇ ਧਰਨਾ ਦੇ ਕੇ ਆਕਾਸ਼ ਗੂੰਜਾਊ ਨਾਅਰੇ ਮਾਰਦਿਆਂ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ।ਵੱਖ ਵੱਖ ਆਗੂਆਂ ਨੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਾਮਰਾਜੀ ਦਿਸ਼ਾ ਨਿਰਦੇਸਤ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵੱਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਇਹਨਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2022 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦਾ ਹੱਲ ਤੇਜ਼ ਕੀਤਾ ਹੋਇਆ ਹੈ, ਮੀਨੀਮਮ ਵੇਜ ਐਕਟ ਰੱਦ ਕਰਕੇ ਡੀ.ਸੀ. ਰੇਟ ਲਾਗੂ ਕੀਤੇ ਗਏ ਹਨ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ  ਕਿ ਨਿੱਜੀਕਰਣ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ, ਕਿਉਂਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀ ਹੈ ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਲਾਲੜੂ ਅਤੇ ਖਰੜ ਡਵੀਜ਼ਨ ਦੀ ਨਿੱਜੀਕਰਣ ਦੀ ਵਿਉਂਤ ਪੰਜਾਬ ਵਿਕਾਸ ਕਾਰਪੋਰੇਸ਼ਨ ਕੋਲ ਪੇਸ਼ ਕਰਨ ਦਾ ਸਰਕਾਰੀ ਧੰਦਾ ਨਿੱਜੀਕਰਣ ਦੇ ਅਮਲ ਨੂੰ ਤੇਜ ਕਰਨ ਦੀ ਇੱਕ  ਉਦਾਹਰਣ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ। ਇੱਕ ਪਾਸੇ ਇਸ ਤਬਾਹਕੁੰਨ ਹਮਲੇ ਨੂੰ ਲਾਗੂ ਕਰਦਿਆਂ ਖਪਤਕਾਰਾਂ ਪ੍ਰਤੀ ਝੂਠਾ ਹੇਜ ਜਤਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਬਿਜਲੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਧਰਨਿਆਂ ਮੁਜ਼ਾਹਰਿਆਂ ਅਤੇ ਹੜਤਾਲਾਂ ਕਾਰਣ ਦੋਖੀਆਂ ਵਜੋਂ ਪੇਸ਼ ਕਰਕੇ ਉਨ੍ਹਾਂ ਦੀ ਨਿੱਜੀਕਰਣ ਵਿਰੁੱਧ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਨਾਲ ਪਿਛਲੇ ਦਿਨੀਂ ਖਪਤਕਾਰਾਂ ਨੂੰ ਮੁਲਾਜ਼ਮਾਂ ਦੇ ਧਰਨਿਆਂ, ਮੁਜ਼ਾਹਰਿਆਂ ਅਤੇ ਹੜਤਾਲਾਂ ਵਾਲੇ ਦਿਨਾਂ ਦੌਰਾਨ ਨਿਰਵਿਘਨ ਸਪਲਾਈ ਦੇਣ ਦੇ ਨਾਂਅ ਹੇਠ ਡਵੀਜ਼ਨ ਪੱਧਰ ਤੇ ਆਊਟਸੋਰਸਡ ਕੰਪਨੀਆਂ ਰਾਹੀਂ ਇਕ ਸਪੈਸ਼ਲ ਗੈਂਗਾਂ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ, ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ, ਠੇਕੇ ’ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਹੋਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ ਸਗੋਂ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ। ਖਪਤਕਾਰਾਂ ਅਤੇ ਬਿਜਲੀ ਮੁਲਾਜ਼ਮਾਂ ਨੂੰ ਇੱਕ ਦੂਸਰੇ ਵਿਰੁੱਧ ਉਕਸਾ ਕੇ ਖੜ੍ਹੇ ਕਰਨ ਦੀ ਫੁੱਟ ਪਾਊ ਸਾਜ਼ਿਸ਼ ਹੈ। ਜਿਸ ਨੂੰ ਅਸਫਲ ਬਣਾ ਕੇ  ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਲੋੜ ਹੈ। ਇਸ ਹਾਲਤ ਵਿੱਚ ਸਭ ਤੋਂ ਪਹਿਲੀ ਲੋੜ ਵੱਖ ਵੱਖ ਜਥੇਬੰਦੀਆਂ ਵਿੱਚ ਵੰਡੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਤੇ ਭਰਾਤਰੀ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ ਦੇ ਪਲੇਟਫਾਰਮ ’ਤੇ ਇਕੱਠੇ ਕਰਨ ਦੀ ਅਹਿਮ ਲੋੜ ਹੈ ਅਤੇ ਦੂਸਰੇ ਪਾਸੇ ਨਿਜੀਕਰਣ ਦੀ ਮਾਰ ਹੇਠ ਆਉਣ ਵਾਲੇ ਖਪਤਕਾਰਾਂ ਨੂੰ ਸਰਕਾਰ ਦੇ ਝੂਠੇ ਹੇਜ ਦੇ ਧੋਖੇ ਪਿੱਛੇ ਛੁਪੇ ਸੱਚ ਨੂੰ ਉਜਾਗਰ ਕਰਕੇ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਵਿਸ਼ਾਲ, ਸਾਂਝੇ ਅਤੇ ਤਿੱਖਾ ਕਰਨ ਦੀ ਲੋੜ ਹੈ। ਜਿਸ ਲਈ ਬਿਜਲੀ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ’ਤੇ ਇਹ ਕਾਰਜ ਆਪਣੇ ਹੱਥ ਲੈਣ ਦੀ ਲੋੜ ਹੈ। ਇਸ ਹਾਲਤ ਵਿੱਚ ਸਮੁੱਚੇ ਬਿਜਲੀ ਮੁਲਾਜ਼ਮਾਂ, ਕਿਸਾਨ, ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਇਸ ਸਮੇਂ ਜਦੋਂ ਨਿਜੀਕਰਣ ਦੇ ਇਸ ਤਬਾਹਕੁੰਨ ਹੱਲੇ ਕਾਰਣ ਸਾਡੀ ਹੋਂਦ ਨੂੰ ਹੀ ਖ਼ਤਰਾ ਹੈ ਤਾਂ ਆਪਣੀ ਹੋਂਦ ਅਤੇ ਆਪਣੇ ਹਿੱਤਾਂ ਨੂੰ ਬਚਾਉਣ ਲਈ ਸਾਂਝੇ ਸੰਘਰਸ਼ ਦੀ ਉਸਾਰੀ ਇਸ ਸਮੇਂ ਦੀ ਪ੍ਰਮੁੱਖ ਲੋੜ ਹੈ। ਇਹੀ ਇੱਕੋ ਇੱਕ ਠੀਕ ਰਾਹ ਹੈ ਜਿਸ ’ਤੇ ਚੱਲ ਕੇ ਅਸੀਂ ਬਿਜਲੀ ਵਿਭਾਗ ਨੂੰ ਬਚਾਅ ਕੇ ਆਪਣੇ ਰੁਜ਼ਗਾਰ ਨੂੰ ਬਚਾਉਣ ਵਿੱਚ ਸਫਲ ਹੋ ਸਕਾਂਗੇ ਆਸ ਹੈ ਕਿ ਤੁਸੀਂ ਸਮੂਹ ਰੈਗੂਲਰ ਮੁਲਾਜ਼ਮ , ਠੇਕਾ ਕਾਮੇ, ਕਿਸਾਨ ਤੇ ਮਜ਼ਦੂਰ ਇਸ ਕਾਰਜ ਲਈ ਆਉਣ ਵਾਲੇ ਸਮੇਂ ਵਿੱਚ ਵੀ ਯਤਨ  ਕਰੋਗੇ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੇਬਰ ਲਾਅ ‘ਚ ਕੀਤੀਆਂ ਤਬਦੀਲੀਆਂ ਨੂੰ ਲਾਗੂ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਤੌਰ ਤੇ ਜਿਸ ਇੰਡਸਟਰੀ / ਫੈਕਟਰੀ ਵਿੱਚ 20 ਤੋਂ ਘੱਟ ਕਾਮੇ ਕੰਮ ਕਰਦੇ ਹਨ ਉੱਥੇ ਫੈਕਟਰੀ ਐਕਟ ਲਾਗੂ ਨਹੀਂ ਹੋਵੇਗਾ। ਇਹ ਫੈਸਲਾ ਕਾਰਪੋਰੇਟਰਾਂ ਨੂੰ ਕਾਮਿਆਂ ਦੀ ਤਿੱਖੀ ਲੁੱਟ ਕਰਨ ਦਾ ਅਧਿਕਾਰ ਮੁਹੱਈਆ ਕਰਦਾ ਹੈ। ਜਿਸ ਦੀ ਆਗੂਆਂ ਵੱਲੋਂ ਜੋਰਦਾਰ ਨਿਖੇਧੀ ਕੀਤੀ ਗਈ। ਖੇਤ ਮਜ਼ਦੂਰ ਆਗੂ ਹਰਭਗਵਾਨ ਮੂਣਕ ਤੇ ਹਮਲੇ ਦੀ ਨਿਖੇਧੀਢ ਕੀਤੀ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਆਊਟਸੋਰਸਡ ਰਾਹੀਂ ਕੰਮ ਕਰ ਰਹੇ ਠੇਕਾ ਕਾਮਿਆਂ ਨੂੰ ਵਰਕ ਆਰਡਰ 30-06-2025 ਨੂੰ ਖਤਮ ਹੋਣ ਦਾ ਚਿੱਠੀ ਪੱਤਰ ਕਰਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਉਹਨਾਂ ਦਾ ਵਰਕ ਆਰਡਰ ਵਧਾਇਆ ਜਾਵੇ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਸਵਿੰਦਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ, ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਦੇ ਹਾਕਮ ਸਿੰਘ ਧਨੇਠਾ, ਰਜਿੰਦਰ ਕੁਮਾਰ ਪੈਨਸ਼ਨਰ ਆਗੂ, ਠੇਕਾ ਮੋਰਚਾ ਦੇ ਆਗੂ ਸ਼ੇਰ ਸਿੰਘ ਖੰਨਾ, ਪਰਿਵਾਰਾਂ ਵੱਲੋਂ ਪਰਮਜੀਤ ਕੌਰ ਅਤੇ ਕਮਲਜੀਤ ਕੌਰਨੇ ਸੰਬੋਧਨ ਕੀਤਾ। ਅਖੀਰ ਵਿੱਚ ਬੁਲਾਰਿਆਂ ਨੇ ਅਪੀਲ ਕੀਤੀ ਕਿ ਅੱਜ ਦੇ ਧਰਨੇ ਤੋਂ ਬਾਅਦ ਨਿੱਜੀਕਰਨ ਦੇ ਖਿਲਾਫ 9 ਜੁਲਾਈ ਨੂੰ ਹੋ ਰਹੀ ਦੇਸ਼ ਵਿਆਪੀ ਨੂੰ ਸਫਲ ਬਣਾਉਣ ਲਈ ਪੂਰੀ ਤਿਆਰੀ ਕੀਤੀ ਜਾਵੇ। ਆਗੂਆਂ ਨੇ ਕਿਸਾਨਾਂ, ਮਜਦੂਰਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦਾ ਇਹ ਸਾਮਰਾਜੀ ਹੱਲਾ ਸਾਡੇ ਸਾਰੇ ਵਰਗਾਂ ਤੇ ਸਾਂਝਾ ਹੈ, ਇਸ ਹੱਲਾ ਨੂੰ ਪਿੱਛੇ ਮੋੜਾ ਦੇਣ ਲਈ ਸਾਂਝੇ ਤੇ ਤਿੱਖੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ। ਧਰਨਾਕਾਰੀਆਂ ਨੇ ਰੋਹ ਭਰਪੂਰ ਨਾਅਰੇ ਮਾਰਦਿਆਂ ਵੱਖ ਵੱਖ ਬਜਾਰਾਂ ਵਿੱਚ ਦੀ ਮੁਜਾਹਰਾ ਕਰਦੇ ਹੋਏ ਫੁਹਾਰਾ ਚੌਂਕ ਵਿੱਚ ਆ ਕੇ ਸਮਾਪਤੀ ਕੀਤੀ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *