ਪਿੰਡ ਤਖਤਗੜ੍ਹ ਵਿਖੇ 8 ਅਪ੍ਰੈਲ ਨੂੰ ਲੱਗੇਗਾ ਵਿਸ਼ਾਲ ਜਨ ਸਹਾਇਤਾ ਕੈਂਪ, ਸਾਰੀਆਂ ਤਿਆਰੀਆਂ ਮੁਕੰਮਲ

Spread the love

ਨੂਰਪੁਰ ਬੇਦੀ ਦਲਜੀਤ ਚਨੌਲੀ ਭਾਜਪਾ ਵਲੋਂ ਪਿੰਡ ਤਖ਼ਤਗੜ੍ਹ ਵਿਖੇ 8 ਅਪ੍ਰੈਲ 2025 ਨੂੰ ਇੱਕ ਵਿਸ਼ਾਲ ਸਹਾਇਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਅਜੈਵੀਰ ਸਿੰਘ ਲਾਲਪੁਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਤਖ਼ਤਗੜ੍ਹ ਸਥਿਤ ਕ੍ਰਿਸ਼ਨਾ ਮੰਦਰ ਵਿੱਚ ਲੱਗੇਗਾ, ਜਿੱਥੇ ਇਲਾਕੇ ਦੇ ਨਿਵਾਸੀਆਂ ਨੂੰ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ‘ਤੇ ਹੀ ਉਨ੍ਹਾਂ ਨੂੰ ਲਾਭ ਵੀ ਦਿਵਾਇਆ ਜਾਵੇਗਾ। ਇਸ ਕੈਂਪ ਵਿੱਚ ਵਿਸ਼ੇਸ਼ ਮਾਹਰਾਂ ਦੀ ਟੀਮ ਪਹੁੰਚੇਗੀ ਜੋ ਪਿੰਡ ਵਾਸੀਆਂ ਨੂੰ ਮੌਜੂਦਾ ਕੇਂਦਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਵੇਗੀ। ਇਹ ਕੈਂਪ ਇਸ ਮਾਮਲੇ ‘ਚ ਵਿਲੱਖਣ ਹੋਵੇਗਾ ਕਿ ਇਸ ਵਿੱਚ ਸਕੀਮਾਂ ਨਾਲ ਸਬੰਧਤ ਕਾਰਡ ਮੌਕੇ ‘ਤੇ ਹੀ ਬਣਾ ਕੇ ਜਾਰੀ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਤੁਰੰਤ ਲਾਭ ਮਿਲੇਗਾ। ਲਾਲਪੁਰਾ ਨੇ ਕਿਹਾ ਉਹ ਖੁਦ ਵੀ ਕੈਂਪ ਵਿੱਚ ਹਾਜ਼ਰ ਰਹਿਣਗੇ ਅਤੇ ਲੋਕਾਂ ਨਾਲ ਰੂ-ਬ-ਰੂ ਹੋਣਗੇ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਗੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਲਈ ਜਾਗਰੂਕ ਕਰਨਗੇ। ਕੈਂਪ ਵਿੱਚ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ ਯੋਜਨਾ ਦੇ ਤਹਿਤ ₹6000 ਸਾਲਾਨਾ ਆਰਥਿਕ ਸਹਾਇਤਾ, ਮਹਿਲਾਵਾਂ ਲਈ ਉੱਜਵਲਾ ਯੋਜਨਾ ਅਧੀਨ ਮੁਫ਼ਤ ਗੈਸ ਕਨੈਕਸ਼ਨ, ਆਯੁਸ਼ਮਾਨ ਭਾਰਤ ਯੋਜਨਾ ਤਹਿਤ ₹5 ਲੱਖ ਤੱਕ ਦਾ ਮੁਫ਼ਤ ਇਲਾਜ, ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ ਸਹਾਇਤਾ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *