ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

Spread the love

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ

ਕੋਟਕਪੂਰਾ 7 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *