ਪੁਰਾਣੀ ਪੈਨਸ਼ਨ ਬਹਾਲੀ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ

Spread the love

ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਮੁਕਤਸਰ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੱਦੇ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਦੀ ਪੰਡ ਨੂੰ ਲਾਂਬੂ ਲਾਇਆ। ਇਸ ਸਮੇਂ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਦੋਸ਼ ਲਾਇਆ ਕਿ ਆਪ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਅਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਗਰੰਟੀ ਵੀ ਕੀਤੀ ਗਈ ਸੀ। ਪ੍ਰੰਤੂ ਲੱਗਭਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਯੂਨੀਫਾਈਡ (ਯੂ ਪੀ, ਐੱਸ) ਪੈਨਸ਼ਨ ਸਕੀਮ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਚਰਨਜੀਤ ਸਿੰਘ ਅਟਵਾਲ ਨੇ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਨਵੰਬਰ 2022 ਵਿੱਚ ਆਪ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਡੀ,ਏ, ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਲਈ,ਏ,ਸੀ ,ਪੀ, ਸਕੀਮ ਚਾਲੂ ਕਰਾਉਣ ਲਈ, ਕੰਪਿਊਟਰ ਅਧਿਆਪਕਾਂ, ਐਨ ਐਸ ਕਿਉਂ ਐਫ਼ ,ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ, ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਲੰਬੀ ਬਲਾਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੰਬੀ ਨੇ ਮੁਲਾਜ਼ਮ ਏਕਤਾ ’ਤੇ ਜ਼ੋਰ ਦਿੰਦਿਆਂ ਲਾਮਬੰਦੀ ’ਤੇ ਜ਼ੋਰ ਦਿੱਤਾ। ਰੋਸ ਧਰਨੇ ਨੂੰ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਹਰਪ੍ਰੀਤ ਹੈਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰਬੰਸ ਸਿੰਘ ਕੋਟਲੀ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦੇ ਕਾਕਾ ਸਿੰਘ ਖੁੰਡੇ ਹਲਾਲ ਨਹਿਰੀ ਵਿਭਾਗ ਵੱਲੋਂ ਜਸਵੰਤ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *