ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕੀਤਾ ਆਯੋਜਿਤ

Spread the love

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਕਾਲਜ ਵਿਦਿਆਰਥੀਆ, ਪਿੰਡਾਂ ਦੇ ਸਰਪੰਚ, ਸਮਾਜ ਸੇਵਕ ਅਤੇ ਪੁਲਿਸ ਅਧਿਕਾਰੀ ਮੌਜੂਦ ਰਹੇ। ਇਥੇ ਮਨਮੀਤ ਸਿੰਘ ਢਿੱਲੋ, ਨਵੀਨ ਕੁਮਾਰ, ਇੰਸਪੈਕਟਰ ਵਰੂਣ ਯਾਦਵ (ਥਾਣਾ ਸਦਰ ਸ.ਮ.ਸ.), ਐਸ.ਆਈ. ਗੁਰਦੀਪ ਸਿੰਘ (ਥਾਣਾ ਬਰੀਵਾਲਾ) ਸਮੇਤ ਹੋਰ ਪੁਲਿਸ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਲੜਾਈ ਸਿਰਫ ਪੁਲਿਸ ਜਾਂ ਸਰਕਾਰ ਦੇ ਨਾਲ ਨਾਲ , ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਐਸ.ਐਸ.ਪੀ. ਨੇ ਵਿਦਿਆਰਥੀਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਪੜ੍ਹਾਈ ਦੇ ਨਾਲ-2 ਖੇਡਾਂ ਵੱਲ ਆਕਰਸ਼ਿਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨੌਜਵਾਨ ਨੂੰ ਆਪਣੇ ਭਵਿੱਖ ਵਿਚ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲਗਾਤਾਰ “ਯੁੱਧ ਨਸ਼ਿਆਂ ਵਿਰੁੱਧ”ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸਦੀਆਂ ਸਫਲਤਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕਈ ਨਸ਼ਾ ਤਸਕਰਾਂ ਦੀ ਪਛਾਣ ਹੋਈ ਅਤੇ ਉਨ੍ਹਾਂ ਖਿਲਾਫ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ। ਇਸਦੇ ਨਾਲ ਹੀ ਕਰੀਬ 500 ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਭੇਜ ਕੇ ਇਲਾਜ ਵੀ ਕਰਵਾਇਆ ਗਿਆ ਹੈ। ਐਸ.ਐਸ.ਪੀ. ਨੇ ਕਿਹਾ ਕਿ ਪਿੰਡਾਂ ਵਿੱਚ ਅਕਸਰ ਲੋਕ ਜਾਣਦੇ ਹੁੰਦੇ ਹਨ ਕਿ ਕਿਹੜਾ ਨੌਜਵਾਨ ਨਸ਼ਿਆਂ ਵੱਲ ਵਧ ਰਿਹਾ ਹੈ, ਪਰ ਅਸੀਂ ਚੁੱਪ ਕਰ ਜਾਂਦੇ ਹਾਂ। ਇਸ ਸੋਚ ਨੂੰ ਤਿਆਗ ਕੇ ਸਮੂਹ ਸਮਾਜ ਨੂੰ ਇਕੱਠਾ ਹੋ ਕੇ ਐਸੇ ਨੌਜਵਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੀ ਪਹਚਾਣ ਕਰਕੇ, ਉਨ੍ਹਾਂ ਨੂੰ ਮੁੜ ਸਧਾਰਨ ਜੀਵਨ ਵੱਲ ਲਿਆਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰ ਰਿਹਾ ਹੈ, ਤਾਂ ਉਸਨੂੰ ਇਲਾਜ ਲਈ ਨਸ਼ਾ ਛੱਡਾਓ ਕੇਂਦਰ ਭੇਜਿਆ ਜਾਵੇ, ਪਰ ਜੇਕਰ ਕੋਈ ਵਿਅਕਤੀ ਨਸ਼ਾ ਵੇਚ ਰਿਹਾ ਹੈ, ਤਾਂ ਪੁਲਿਸ ਨੂੰ ਉਸ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਸ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਐਸ.ਐਸ.ਪੀ. ਨੇ ਇਹ ਵੀ ਕਿਹਾ ਕਿ ਨਸ਼ਿਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ਅਤੇ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 97791-00200 ਅਤੇ ਜਿਲ੍ਹਾ ਪੁਲਿਸ ਕੰਟਰੋਲ ਰੂਮ ਦੇ ਨੰਬਰ 80549-42100 ਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਬਿਨ੍ਹਾ ਕਿਸੇ ਡਰ ਤੋਂ ਸਾਂਝੀ ਕਰ ਸਕਦੇ ਹਨ। ਸੈਮੀਨਾਰ ਦੇ ਅੰਤ ਵਿੱਚ ਐਸ.ਐਸ.ਪੀ. ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਵਹਾਰ ਅਤੇ ਸੰਗਤ ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਚੰਗੀਆਂ ਸਰਗਰਮੀਆਂ ਵੱਲ ਉਤਸ਼ਾਹਿਤ ਕਰਨ। ਉਨ੍ਹਾਂ ਨੇ ਆਖਿਰ ਵਿੱਚ ਕਿਹਾ ਕਿ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲ਼ਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਪਸ਼ਨ: ਪੁਲਿਸ ਵਲੋਂ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦਾ ਦ੍ਰਿਸ਼।
ਫੋਟੋ ਫਾਇਲ: ਐਮਕੇਐਸ 11-07

  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *