ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਲੋਂ ਦਿੱਲੀ-ਸ਼੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਚਲਾ ਕੇ ਭਾਰਤੀਆਂ ਦਾ ਦਿਲ ਜਿੱਤਿਆ: ਬੱਲ ਮਲਕੀਤ ਸਿੰਘ 

Spread the love

ਅੰਮ੍ਰਿਤਸਰ, ਜੂਨ( ਦਿਨੇਸ਼ ਸੋਨੀ ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੰਮੂ ਕਸ਼ਮੀਰ ਵਿਖੇ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ।ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਲੋਂ ਪਹਿਲੀ ਦਿੱਲੀ-ਸ਼੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੱਲ ਮਲਕੀਤ ਸਿੰਘ ਚੇਅਰਮੈਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ ਉਨ੍ਹਾਂ ਕਿਹਾ ਕਿ ਇਹ ਪਹਿਲੀ ਰੇਲਗੱਡੀ ਹੈ ਜੋ ਵਾਦੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦੀ ਹੈ।ਚਨਾਬ ਦਰਿਆ ਉੱਤੇ  ਉਚਾਈ ‘ਤੇ ਬਣਿਆ ਇਹ ਪੁਲ ਪੈਰਿਸ ਦੇ ਆਈਫਲ ਟਾਵਰ ਤੋਂ 35 ਮੀਟਰ ਉੱਚਾ ਹੈ। ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਬੱਕਲ ਅਤੇ ਕੌਰੀ ਵਿਚਕਾਰ ਬਣਿਆ ਆਰਕ ਪੁਲ ਦਰਿਆ ਦੇ ਤਲ ਤੋਂ 1,178 ਫੁੱਟ ਉੱਚਾ ਹੈ, ਜੋ ਕੱਟੜਾ ਤੋਂ ਬਨੀਹਾਲ ਤੱਕ ਇੱਕ ਮਹੱਤਵਪੂਰਨ ਲਿੰਕ ਹੈ। ਇਹ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲਵੇ ਲਿੰਕ ਦਾ ਹਿੱਸਾ ਹੈ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਦੋ ਦਹਾਕਿਆਂ ਦੀ ਉਡੀਕ ਮਗਰੋਂ ਇਹ ਪੁਲ ਮਿਲਿਆ ਹੈ ਇਹ ਪ੍ਰੋਜੈਕਟ 2003 ਵਿੱਚ ਮਨਜ਼ੂਰ ਹੋਇਆ ਸੀ  ਸਾਲ 2008 ਵਿੱਚ ਰੇਲਵੇ ਪੁਲ ਦੇ ਨਿਰਮਾਣ ਦਾ ਠੇਕਾ ਦਿੱਤਾ ਗਿਆ ਸੀ। ਸਿਖਰਲੇ ਤਾਪਮਾਨ ਦੀ ਜਾਂਚ, ਭੂ ਉਦਘਾਟਨ ਮਗਰੋਂ ਇਹ ਪੁਲ 260 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਦਾ ਸਾਹਮਣਾ ਕਰਨ ਦੇ ਯੋਗ ਹੋਵੇਗਾ ਅਤੇ ਇਸ ਦੀ ਉਮਰ 120 ਸਾਲ ਹੋਵੇਗੀ। ਇਸ ਪੁਲ ਰਾਹੀਂ ਪਹਿਲੀ ਯਾਤਰੀ ਰੇਲਗੱਡੀ ਦਿੱਲੀ ਤੋਂ ਚੱਲੇਗੀ ਅਤੇ ਕੱਟੜਾ ਰਾਹੀਂ ਸ੍ਰੀਨਗਰ ਪਹੁੰਚੇਗੀ, ਜੋ ਕਿ ਮਾਤਾ ਵੈਸ਼ਨੋ ਦੇਵੀ ਤੀਰਥ ਦਾ ਅਧਾਰ ਹੈ ਭਾਵੇਂ ਕਿ ਕਸ਼ਮੀਰ ਘਾਟੀ ਨੂੰ ਰੇਲ ਰਾਹੀਂ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਦਾ ਵਿਚਾਰ 1970 ਦੇ ਦਹਾਕੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਪੇਸ਼ ਕੀਤਾ ਗਿਆ ਸੀ, ਪਰ ਇਸ ਪ੍ਰੋਜੈਕਟ ਨੂੰ 1994 ਵਿੱਚ ਉਨ੍ਹਾਂ ਦੇ ਉੱਤਰਾਧਿਕਾਰੀ ਪੀ.ਵੀ. ਨਰਸਿਮਹਾ ਰਾਓ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਗਈ ਸੀ। ਰੇਲਵੇ ਲਿੰਕ ‘ਤੇ ਗੰਭੀਰਤਾ ਨਾਲ ਕੰਮ 2002 ਵਿੱਚ ਸ਼ੁਰੂ ਹੋਇਆ ਸੀ

  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *