ਪੰਜਾਬ ਅੰਦਰ ਆਏ ਹੜ੍ਹਾਂ ਦੇ ਚੱਲਦਿਆ ਮੋਗਾ ਵਿਖੇ ਹੋਣ ਵਾਲੀ ਫਤਿਹ ਰੈਲੀ ਰੱਦ, ਪਾਰਟੀ ਪ੍ਰਧਾਨ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

Spread the love

ਸ਼੍ਰੀਮ ਮੁਕਤਸਰ ਸਾਹਿਬ, 26 ਅਗਸਤ ()-ਪੰਜਾਬ ਅੰਦਰ ਆਏ ਹੜ੍ਹਾਂ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਫਤਿਹ ਰੈਲੀ ਰੱਦ ਕਰ ਦਿੱਤੀ ਗਈ ਹੈ, ਤੇ ਸ਼੍ਰੋਮਣੀ ਅਕਾਲੀ ਦੇ ਜੁਝਾਰੂ ਵਰਕਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਜਿਹੜੇ ਇਲਾਕਿਆ ’ਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਥੇ ਜਾ ਕੇ ਉਨ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪੂਰਾ ਕੀਤਾ ਜਾਵੇ ਤੇ ਬਚਾਅ ਕਾਰਜ਼ਾਂ ’ਚ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆ ’ਚ ਜਾ ਕੇ ਲੋਕਾਂ ਦੇ ਦੁੱਖਾਂ ’ਚ ਸ਼ਰੀਕ ਹੋ ਕੇ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਲਈ ਇੰਝਨ ਤੇ ਪਾਇਪਾਂ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਮੋਗਾ ਰੈਲੀ ਨੂੰ ਰੱਦ ਕਰਕੇ ਪੰਜਾਬ ਦੇ ਲੋਕਾਂ ਦੇ ਰਾਖੇ ਹੋਣ ਦਾ ਸਬੂਤ ਦਿੱਤਾ ਗਿਆ। ਇਸ ਮੌਕੇ ਹਨੀ ਫੱਤਣਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਹੁਣ ਸਿਰਫ ਸਰਕਾਰੀ ਬਿਆਨਬਾਜੀ ਨਾਲ ਕੰਮ ਸਰਨ ਵਾਲਾ ਨਹੀਂ ਹੈ। ਅੱਧੇ ਤੋਂ ਜ਼ਿਆਦਾ ਪੰਜਾਬ ਦੇ ਹਾਲਾਤ ਬਦ ਤੋ ਬਦਤਰ ਹੋ ਚੁੱਕੇ ਹਨ। ਹੜ੍ਹਾਂ ਦੀ ਮਾਰ ਨੇ ਆਰਥਿਕ ਤੌਰ ’ਤੇ ਵੱਡੀ ਸੱਟ ਮਾਰੀ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਨਾਟਕੀ ਅੰਦਾਜ ਦੀ ਬਜਾਏ ਸੁਹਿਰਦਤਾ ਦਿਖਾਉਣ। ਉਨ੍ਹਾਂ ਕਿਹਾ ਕਿ ਮੰਚ ਤੋਂ ਸਿਰਫ ਮੁਆਵਜੇ ਦੇ ਐਲਾਨ ਕਰਨ ਨਾਲ ਕੁੱਝ ਨਹੀਂ ਬਣਨਾ,ਯਕੀਨੀ ਬਣਾਇਆ ਜਾਵੇ ਕਿ ਇਹਨਾਂ ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੂਰੇ ਰੂਪ ਵਿੱਚ ਹੋਵੇ। ਇਸ ਮੌਕੇ ਉਨ੍ਹਾਂ ਸਮੁੱਚੇ ਅਕਾਲੀ ਵਰਕਰਾਂ ਅਤੇ ਆਗੂ ਸਾਹਿਬਾਨ ਨੂੰ ਅਪੀਲ ਵੀ ਕੀਤੀ ਕਿ ਓਹ ਇਸ ਮੁਸ਼ਕਿਲ ਹਾਲਤਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਫੌਰੀ ਰਾਹਤ ਭੇਜਣ। ਆਮ ਜੀਵਨ ਲਈ ਜਰੂਰੀ ਵਸਤਾਂ ਦੇ ਸੇਵਾ ਦੇ ਨਾਲ ਨਾਲ ਪਸ਼ੂ ਧਨ ਲਈ ਚਾਰੇ ਦਾ ਪ੍ਰਬੰਧਨ ਕਰਨ ਲਈ ਟੀਮਾਂ ਦੇ ਰੂਪ ਵਿੱਚ ਜੁਟ ਜਾਣ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *