ਪੰਜਾਬ ਅੰਦਰ ਕਾਂਗਰਸ ਦਾ ਸਫਾਇਆ ਹੋਣ ਤੱਕ ਰਾਜਾ ਵੜਿੰਗ ਦਾ ਪੰਜਾਬ ਪ੍ਰਧਾਨ ਬਣੇ ਰਹਿਣਾ ਬਹੁਤ ਜਰੂਰੀ : ਗਹਿਰੀਵਾਲਾ 

Spread the love
ਸੰਗਤ ਮੰਡੀ, 10 ਨਵੰਬਰ  ( ਬਿਊਰੋ ) ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਅਤੇ ਪਾਰਟੀ ਦੇ ਸੁਪਰੀਮੋ ਤੇ ਕੈਬਨਟ ਮੰਤਰੀ ਭਾਰਤ ਸਰਕਾਰ ਚਿਰਾਗ ਪਾਸਵਾਨ ਦੇ ਅਤਿ ਨਜ਼ਦੀਕੀ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਅੱਜ ਕਾਂਗਰਸ ਹਾਈ ਕਮਾਂਡ ਬੀਬੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਵਿਸ਼ੇਸ਼ ਪੱਤਰ ਭੇਜ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਪੰਜ-ਦੱਸ ਸਾਲ ਹੋਰ ਬਣਾ ਕੇ ਰੱਖਣ ਦੀ ਪੁਰਜੋਰ ਮੰਗ ਉਠਾਈ ਹੈ ਕਿਉਂਕਿ ਪੰਜਾਬ ਵਿੱਚੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋਣ ਤੱਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣੇ ਰਹਿਣਾ ਬਹੁਤ ਜਿਆਦਾ ਜਰੂਰੀ ਹੈ । ਲੋਜਪਾ ਪੰਜਾਬ ਦੇ ਮੀਡੀਆ ਇੰਚਾਰਜ ਚੌਧਰੀ ਰਜੇਸ਼ ਕੁਮਾਰ ਗਹਿਰੀਵਾਲਾ ਨੇ ਬੀਬੀ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਵਿਸ਼ੇਸ਼ ਪੱਤਰ ਵਿੱਚ ਜਾਣੂ ਕਰਵਾਇਆ ਕਿ ਤਰਨਤਾਰਨ ਜਿਮਨੀ ਚੋਣਾਂ ਦੌਰਾਨ ਤੁਹਾਡੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਜੋ ਕਿ ਦਲਿਤ ਪਰਿਵਾਰ ਨਾਲ ਸੰਬੰਧਿਤ ਹਨ । ਉਹਨਾਂ ਦੇ ਬਾਰੇ ਅਪਮਾਨਿਤ ਜਨਕ ਟਿੱਪਣੀ ਕਰਨ ਤੇ ਜਿੱਥੇ ਸਮੁੱਚੇ ਪੰਜਾਬ ਅੰਦਰ ਦਲਿਤ ਭਾਈਚਾਰੇ ਤੋਂ ਲੈ ਕੇ ਹਰ ਵਰਗ ਦੇ ਲੋਕਾਂ ਵਿੱਚ ਕਾਂਗਰਸ ਦੀ ਮਾੜੀ ਕਾਰਜਗੁਜਾਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉੱਥੇ ਹੀ ਤੁਹਾਡੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਸਾਧਦੇ ਹੋਏ ਤਰਨਤਾਰਨ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਕੋਸ਼ਿਸ਼ ਕੀਤੀ ਹੈ । ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੱਸਾਂ ਦੀਆਂ ਬਾਡੀਆਂ ਦੇ ਘਪਲੇ ਦੀ ਫਾਈਲਾਂ ਖੋਲਣ ਦੀ ਲਗਾਤਾਰ ਰਾਜਾ ਵੜਿੰਗ ਨੂੰ ਧਮਕੀ ਦਿੱਤੀ ਜਾ ਰਹੀ ਸੀ । ਜਿਸ ਤੋਂ ਡਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਥੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ । ਉੱਥੇ ਹੀ ਤਰਨ ਤਾਰਨ ਜਿਮਨੀ ਚੋਣਾਂ ਵਿੱਚ ਆਪਣੀ ਹੀ ਪਾਰਟੀ ਕਾਂਗਰਸ ਦੇ ਉਮੀਦਵਾਰ ਨੂੰ ਹਰਾਉਣ ਦੀ ਸਿਰ ਧੁਰ ਕੋਸ਼ਿਸ਼ ਕੀਤੀ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *