ਪੰਜਾਬ ਦੀ ਅਸੀਂ ਨਹੀਂ ਹੋਣ ਦੇਣੀ ਬਰਬਾਦੀ : ਲਾਲੀ ਬਾਦਲ

Spread the love
 31 ਮਾਰਚ ਨੂੰ ਜੈਤੋ ਵਿਖੇ ਹੋਵੇਗੀ ਪੰਜਾਬ ਬਚਾਓ ਰੈਲੀ, ਸੁਖਬੀਰ ਸਿੰਘ ਬਾਦਲ ਕਰਨਗੇ ਸ਼ਿਰਕਤ
ਜੈਤੋ, 28 ਮਾਰਚ (ਮਨਜੀਤ ਸਿੰਘ ਢੱਲਾ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੁੱਚੇ ਪੰਜਾਬ ਅੰਦਰ ਪੰਜਾਬ ਬਚਾਓ ਰੇਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਜੈਤੋ ਵਿਖੇ 31 ਮਾਰਚ ਨੂੰ ਹੋਣ ਵਾਲੀ ਰੈਲੀ ਵਿੱਚ ਯੂਥ ਅਕਾਲੀ ਦਲ ਦੀ ਅਹਿਮ ਭੂਮਿਕਾ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਲਕਾ ਜੈਤੋ ਤੋਂ ਸੀਨੀਅਰ ਆਗੂ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ (ਲਾਲੀ ਬਾਦਲ) ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਾਰੇ ਵਰਗ ਦੁਖੀ ਹਨ। ਆਪ ਦੇ ਦੌਰਾਨ ਜਿੱਥੇ ਕੁਰੱਪਸ਼ਨ ਬੇਹੱਦ ਵਧ ਗਈ ਹੈ, ਉੱਥੇ ਹੀ ਪੰਜਾਬ ਦੇ ਸਿਰ ਕਰਜ਼ਾ ਦਿਨੋ ਦਿਨ ਵਧਦਾ ਜਾ ਰਿਹਾ ਹੈ ਅਤੇ ਇਨਸਾਫ ਪਸੰਦ ਲੋਕਾਂ ਨੂੰ ਲੁਟਿਆ ਤੇ ਕੁਟਿਆ ਜਾਂ ਰਿਹਾ ਹੈ। ਲਾਲੀ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 31 ਮਾਰਚ ਨੂੰ ਹੋਣ ਵਾਲੀ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕਰਨ ਦਾ ਜੋਸ਼ ਅਤੇ ਦਿਲਾਂ ਵਿਚ ਮਾਣ ਸਨਮਾਨ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *