ਪੰਜਾਬ ਪੁਲਿਸ ਵਿੱਚ 2016 ਦੀ ਵੇਟਿੰਗ ਲਿਸਟ ਕਲੀਅਰ ਕਰਕੇ ਡਿਊਟੀ ‘ਤੇ ਜੁਆਇਨ ਕਰਾਉਣ ਸਬੰਧੀ ਦਿੱਤਾ ਮੰਗ ਪੱਤਰ

Spread the love

ਬਰਨਾਲਾ- 4 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ)-ਪਿਛਲੇ ਸਮੇਂ ਪੰਜਾਬ ਸਰਕਾਰ ਵੱਲੋਂ 2016 ਵਿੱਚ ਪੰਜਾਬ ਪੁਲਿਸ ਦੀ ਭਰਤੀ ਇਸ਼ਤਿਹਾਰ 1/2016 ਵਿੱਚ 7416 ਪੋਸਟਾਂ ਕੱਢੀਆਂ ਗਈਆਂ ਸਨ ਜਿਸ ਵਿੱਚੋਂ 5581 ਉਮੀਦਵਾਰਾਂ ਨੂੰ 20 ਨਵੰਬਰ 2016 ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ ਪਰ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਵੇਟਿੰਗ ਲਿਸਟ ਵਿੱਚ ਰੱਖਿਆ ਗਿਆ ਸੀ। ਇਸ ਲਿਸਟ ਵਿੱਚ ਰੱਖੇ ਉਮੀਦਵਾਰਾਂ ਨੂੰ ਅਗਸਤ 2017 ਵਿੱਚ ਬਹੁਤ ਸਾਰੇ ਉਮੀਦਵਾਰਾਂ ਦਾ ਮੈਡੀਕਲ ਅਤੇ ਡਾਕੂਮੈਟ ਵੈਰੀਫਿਕੇਸਨ ਕਰਵਾ ਕੇ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਵੇਟਿੰਗ ਲਿਸਟ ਵਿੱਚੋਂ ਸਿਰਫ਼ 300 ਉਮੀਦਵਾਰਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ ਪਰੰਤੂ ਇਨ੍ਹਾਂ ਉਮੀਦਵਾਰਾਂ ਦੇ ਬਰਾਬਰ  ਮੈਰਿਟ ਲਿਸਟ ਦੇ ਉਮੀਦਵਾਰਾਂ ਨੂੰ ਵੇਟਿੰਗ ਲਿਸਟ ਵਿੱਚ ਰੱਖ ਕੇ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਇਨ੍ਹਾਂ ਉਮੀਦਵਾਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਿੰਨ ਵਾਰ ਹੋਈਆਂ ਮੀਟਿੰਗਾਂ ਦੌਰਾਨ ਇਹਨਾ ਉਮੀਦਵਾਰਾਂ ਨੂੰ ਵਾਰ ਵਾਰ ਵਿਸ਼ਵਾਸ ਦਿੱਤਾ ਸੀ ਕਿ ਤੁਹਾਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ ।ਐਮ ਪੀ ਇਲੈਕਸਨ  2023 ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਹੋਏ ਰੋਡ ਸ਼ੋਅ ਦੌਰਾਨ ਲਾਈਵ ਹੋ ਕੇ ਵੀ 2016 ਦੇ ਵੇਟਿੰਗ ਲਿਸਟ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਫਿਰ ਦਿੱਤਾ ਗਿਆ ਸੀ ਪਰ ਸਾਡੀ ਮੰਗ ਨੂੰ ਕੋਈ ਬੂਰ ਨਹੀਂ ਪਿਆ, ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਵੀ ਅਸੀ ਅੱਜ ਤੱਕ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਾਂ। ਸਾਡੇ ਵੱਲੋ ਲਗਾਤਾਰ 6 ਮਹੀਨੇ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਧਰਨਾ ਲਗਾਉਣ ਤੋਂ ਬਾਅਦ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋ ਮੁੱਖ ਮੰਤਰੀ ਦੀ ਰਿਹਾਇਸ਼ ਤੇ ਫਿਰ ਮੀਟਿੰਗ ਕਰਾ ਕੇ ਫਿਰ ਵੇਟਿੰਗ ਲਿਸਟ ਕਲੀਅਰ ਕਰਨ ਦਾ ਭਰੋਸਾ ਦਵਾਇਆ ਗਿਆ ਸੀ ।ਸਾਡੇ ਵੱਲੋ ਪੰਜਾਬ ਦੇ ਵੱਖ ਵੱਖ ਕੈਬਨਿਟ ਮੰਤਰੀਆਂ ਨੂੰ ਵੀ ਇਸ ਸਬੰਧੀ ਮੰਗ ਪੱਤਰ ਦਿੱਤੇ ਗਏ ਸਨ ਜਿਸ ਵੱਲ ਹੁਣ ਤੱਕ ਧਿਆਨ ਨਹੀਂ ਦਿੱਤਾ ਗਿਆ ।ਅਸੀਂ ਨੌਂ ਸਾਲਾਂ ਤੋਂ ਲਗਾਤਾਰ ਆਪਣਾ ਹੱਕ ਲੈਣ ਲਈ ਸੰਘਰਸ਼ ਕਰ ਰਹੇ ਹਾਂ ਜਿਕਰਯੋਗ ਇਹ ਹੈ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿਯੁਕਤੀ ਪੱਤਰ ਵੰਡਣ ਸਮੇ ਪ੍ਰੈੱਸ ਕਾਨਫਰੰਸਾ ਕਰਦੇ ਹੋਏ ਕਹਿ ਰਹੇ ਹਨ ਕਿ ਅਸੀਂ 52000 ਨੌਕਰੀਆਂ ਦੇ ਚੁੱਕੇ ਹਾਂ ਪਰ ਅਸੀਂ ਸਰਕਾਰ ਦੇ ਪੁਲਿਸ ਭਰਤੀ ਦੌਰਾਨ ਸਾਰੇ ਮਾਪਦੰਡ ਪੂਰੇ ਕਰਦੇ ਹੋਏ ਵੀ ਪਿਛਲੇ ਨੌਂ ਸਾਲਾਂ ਤੋਂ ਬੇਰੁਜਗਾਰੀ ਦੀ ਦਲਦਲ ਵਿਚ ਫਸ ਰਹੇ ਹਾਂ ਪੰਜਾਬ ਦੀ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਅਸੀ ਸਮੂਹ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਦੇ ਉਮੀਦਵਾਰ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦੇ ਹਾਂ ਕਿ ਜਲਦੀ ਤੋਂ ਜਲ਼ਦੀ ਸਾਨੂੰ ਵੀ ਨਿਯੁਕਤੀ ਪੱਤਰ ਦੇ ਕੇ ਸਾਡਾ ਬਣਦਾ ਹੱਕ ਦਿੱਤਾ ਜਾਵੇ।ਅੱਜ ਦੁਬਾਰਾ ਫਿਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਪੁਲਿਸ ਭਰਤੀ ਵੇਟਿੰਗ ਲਿਸਟ 2016 ਦੇ ਉਮੀਦਵਾਰਾਂ ਵੱਲੋ ਮੰਗ ਪੱਤਰ ਦੇ ਕੇ ਕਿਹਾ ਕਿ ਜਲਦੀ ਤੋਂ ਜਲਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ-ਬਾਤ ਕਰਕੇ ਸਾਨੂੰ ਮੰਗ ਪੱਤਰ ਦਿੱਤੇ ਜਾਣ। ਇਸ ਮੌਕੇ ਗੁਰਤੇਜ ਸਿੰਘ ਚਹਿਲ, ਅਮਨਦੀਪ ਸਿੰਘ, ਰੂਬਨਦੀਪ ਸਿੰਘ, ਗੁਰਮੀਤ ਸਿੰਘ ਚਹਿਲ, ਮਲਕੀਤ ਔਲਖ, ਵਾਸੂਦੇਵ ਸੰਘੇੜਾ, ਜਗਸੀਰ ਸਿੰਘ ਆਦਿ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *