ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਲਗਭੱਗ ਮੁੰਕਮਲ

Spread the love
ਜਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਤੇ ਜਰਨਲ ਸਕੱਤਰ ਹਨੀ ਫੱਤਣਵਾਲਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਸ਼੍ਰੀ ਮੁਕਤਸਰ ਸਾਹਿਬ, 4 ਅਪ੍ਰੈਲ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ ) 6 ਅਪ੍ਰੈਲ ਦਿਨ ਸੋਮਵਾਰ ਨੂੰ ਮਲੋਟ ਰੋਡ ਵਿਖੇ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਤਿਆਰੀਆਂ ਜੋਰਾਂ ’ਤੇ ਚੱਲ ਰਹੀਆਂ ਹਨ। ਇਹ ਰੈਲੀ ਪਾਰਟੀ ਪ੍ਰਧਾਨ Sukhbir Singh Badal ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਵੱਲੋਂ ਗੁਰਦੁਆਰਾ ਕਮੇਟੀ ਦੀ ਜਗ੍ਹਾ ’ਤੇ ਪਹੁੰਚ ਕੇ ਪੰਡਾਲ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਜਰੂਰੀ ਹਦਾਇਤਾਂ ਦਿੱਤੀਆਂ।
ਸਾਂਝੇ ਬਿਆਨ ਵਿੱਚ ਰੋਜ਼ੀ ਬਰਕੰਦੀ ਅਤੇ ਹਨੀ ਫੱਤਣਵਾਲਾ ਨੇ ਦੱਸਿਆ ਕਿ ਰੈਲੀ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ ਅਤੇ ਪੰਡਾਲ ਵਿੱਚ ਘੱਟੋ-ਘੱਟ 10 ਹਜ਼ਾਰ ਕੁਰਸੀਆਂ ਲਗਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਦੀ ਵੱਡੀ ਗਿਣਤੀ ਨੂੰ ਰੈਲੀ ਵਿੱਚ ਸ਼ਾਮਿਲ ਕਰਨ ਲਈ ਬੱਸਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਵੇਗੀ। ਵਰਕਰਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *