ਪੰਜਾਬ ਬਚਾਓ ਰੈਲੀ ਪੰਜਾਬ ਦੀ ਰਾਜਨੀਤੀ ’ਚ ਨਵਾਂ ਮੋੜ ਲਿਆਏਗੀ 

Spread the love
 ਲੋਕ ਆਪਣੇ ਮਹਿਬੂਬ ਨੇਤਾ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ : ਹਨੀ ਫੱਤਣਵਾਲਾ
ਸ਼੍ਰੀ ਮੁਕਤਸਰ ਸਾਹਿਬ, 30 ਮਾਰਚ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ )- 6 ਅਪ੍ਰੈਲ ਨੂੰ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੰਡੇਰ ਕਲੋਨੀ, ਗੁਰੂ ਹਰਿਗੋਬਿੰਦ ਸਿੰਘ ਨਗਰ ਵਿਖੇ ਸਥਿਤ ਮਾਸਟਰ ਬਰਨੇਕ ਸਿੰਘ ਦਿਉਲ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ “ਪੰਜਾਬ ਬਚਾਓ ਰੈਲੀ” ਸਮੇਂ ਦੀ ਲੋੜ ਹੈ ਅਤੇ ਹਰ ਇਕ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਇਸ ਰੈਲੀ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਲਈ ਪ੍ਰੇਰਿਤ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੋਕ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਹ ਰੈਲੀ ਇੱਕ ਵੱਡਾ ਜਨਸਮੂਹ ਇਕੱਠਾ ਕਰੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ। ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ, ਆਵਾਜਾਈ ਅਤੇ ਹੋਰ ਪ੍ਰਬੰਧਾਂ ਬਾਰੇ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ 6 ਅਪ੍ਰੈਲ ਨੂੰ ਹੋਣ ਵਾਲੀ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਏਗੀ। ਵਰਕਰਾਂ ਵਿੱਚ ਇਸ ਰੈਲੀ ਨੂੰ ਲੈ ਕੇ ਕਾਫ਼ੀ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਜਗਦੇਵ ਸਿੰਘ ਚੇਅਰਮੈਨ ਬਲਾਕ ਸੰਮਤੀ ਮੁਕਤਸਰ, ਇਕਬਾਲ ਸਿੰਘ ਮੰਡੇਰ, ਨਿਰਮਲ ਸਿੰਘ, ਕੁਲਵੰਤ ਸਿੰਘ, ਗਗਨਦੀਪ ਸਿੰਘ, ਜਗਦੇਵ ਸਿੰਘ ਚੇਅਰਮੈਨ ਬਲਾਕ ਸੰਮਤੀ, ਬਲਦੇਵ ਸਿੰਘ ਹੇਅਰ, ਗਗਨਦੀਪ ਸਿੰਘ, ਸਤਨਾਮ ਸਿੰਘ, ਬੂਟਾ ਸਿੰਘ, ਰਛਪਾਲ ਸਿੰਘ ਤੇ ਵਾਰਡ ਨੰ: 20 ਦੇ ਵਾਸੀ ਮੌਜੂਦ ਸਨ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *