ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Spread the love

ਕਪੂਰਥਲਾ/ਸੁਲਤਾਨਪੁਰ ਲੋਧੀ , 2 ਅਪ੍ਰੈਲ(ਕੌੜਾ)- ਪੰਜਾਬ ਸਰਕਾਰ ਵੱਲੋਂ ਬੀ ਡੀ ਪੀ ਓ ਸੁਲਤਾਨਪੁਰ ਲੋਧੀ ਅਵਤਾਰ ਸਿੰਘ ਤੋਂ ਬੀ ਡੀ ਪੀ ਓ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਬੀ ਡੀ ਪੀ ਓ ਅਵਤਾਰ ਤੋਂ ਚਾਰਜ ਵਾਪਸ ਲੈ ਕੇ ਬੀ ਡੀ ਪੀ ਓ ਢਿਲਵਾਂ ਮਨਜੀਤ ਕੌਰ ਨੂੰ ਸੁਲਤਾਨਪੁਰ ਲੋਧੀ ਦਾ ਚਾਰਜ ਦਿੱਤਾ ਗਿਆ ਹੈ । ਅਵਤਾਰ ਸਿੰਘ ਜੋ ਕਿ ਸੀਨੀਅਰ ਸਹਾਇਕ (ਲੇਖਾ ) ਹਨ , ਨੂੰ ਤੁਰੰਤ ਪ੍ਰਭਾਵ ਨਾਲ ਮੁੱਖ ਦਫਤਰ ਵਿਖੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ । ਦੱਸਣਯੋਗ ਹੈ ਕਿ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅਵਤਾਰ ਸਿੰਘ ਉੱਪਰ ਰਿਸ਼ਵਤਖੋਰੀ ਦੇ ਕਥਿਤ ਇਲਜ਼ਾਮ ਲਗਾਏ ਗਏ ਸਨ । ਇਸ ਤੋਂ ਇਲਾਵਾ ਹਲਕੇ ਦੇ ਅਨੇਕਾਂ ਸਰਪੰਚਾਂ ਵੱਲੋਂ ਵੀ ਅਵਤਾਰ ਸਿੰਘ ਉੱਪਰ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਦੇ ਨਾਲ – ਨਾਲ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *