ਸ਼੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਅਤੇ ਟਰਾਸਮਿਸ਼ਨ ਸਰਕਲ ਸ੍ਰੀ ਮੁੱਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਸਰਕਲ ਸਕੱਤਰ ਮੇਘ ਰਾਜ ਬੁੱਟਰ ਸਰਕਲ ਮੀਤ ਪ੍ਰਧਾਨ ਹਰਜੀਤ ਸਿੰਘ ਗੁੜੀ ਸੰਘਰ ਅਤੇ ਪ੍ਰੈਸ ਸਕੱਤਰ ਮੌੜਾ ਸਿੰਘ ਨੇ ਸਾਝੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਮੁਲਾਜਮਾ ਅਤੇ ਪੈਨਸ਼ਨਰਾ ਨਾਲ ਲਗਾਤਾਰ ਧੋਖਾ ਕਰ ਰਹੀ ਹੈ, ਤੇ ਇੱਕ ਵਾਰ ਪੰਜਾਬ ਸਰਕਾਰ ਮੁਲਾਜਮ ਅਤੇ ਪੈਨਸ਼ਨਰਜ਼ ਸਾਝਾ ਫਰੰਟ ਨਾਲ ਮੀਟਿੰਗ ਕਰਨ ਤੋਂ ਮੁਕਰ ਗਈ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੰਨ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਾ ਹੈ ਪ੍ਰੰਤੁ ਮੁਲਾਜਮਾ ਅਤੇ ਪੈਨਸ਼ਨਰਾ ਦੀ ਕੋਈ ਵੀ ਮੰਗ ਲਾਗੂ ਨਹੀਂ ਕੀਤੀਆਂ ਗਈਆਂ। ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ ਮੁਲਾਜਮ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਮੰਨਵਾਉਣ ਲਈ ਭਰਵੇ ਇਕੱਠ ਕਰਕੇ ਪ੍ਰਦਰਸ਼ਨ ਕੀਤੇ ਹਨ। ਜਿਸ ’ਤੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਦਬਾਅ ਸਦਕਾ ਮੀਟਿੰਗ ਲਈ ਪੱਤਰ ਤਾਂ ਦਿੱਤਾ ਜਾਦਾਂ ਹੈ ਪਰੰਤੂ ਮੀਟਿੰਗ ਨਹੀਂ ਕੀਤੀ ਜਾਦੀ ਅੱਗੇ ਦੀ ਤਾਰੀਕ ਪਾ ਦਿੱਤੀ ਜਾਂਦੀ ਹੈ। ਜਿਸ ਕਰਕੇ ਮੁਲਾਜਮਾ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਪੰਜਾਬ ਸਰਕਾਰ ਸਾਡੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇ ਕਿ 1/1/2016 ਤੋ ਪਹਿਲਾ ਰਿਟਾਇਰ ਹੋਏ ਕਰਮਚਾਰੀਆਂ ਦੀ 2-59 ਦੇ ਗੁਣਾਕ ਨਾਲ ਪੈਨਸ਼ਨ ਵਿੱਚ ਸੋਧ ਕੀਤੀ ਜਾਵੇ ਸੋਧੀ ਹੋਈ ਪੈਨਸ਼ਨ ਦਾ ਬਕਾਇਆ ਬਹਾਲ ਕੀਤਾ ਜਾਵੇ, ਕੇਦਰ ਦੀ ਤਰਜ ’ਤੇ ਰਹਿੰਦੀਆਂ ਡੀਏ ਦੀਆਂ ਕਿਸ਼ਤਾ ਤੁਰੰਤ ਦਿੱਤੀਆਂ ਜਾਣ, ਡੀ ਏ ਦੀਆਂ ਕਿਸਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ, 200 ਰੁਪਏ ਜਜੀਆ ਟੈਕਸ ਕੱਟਣਾ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ ਤੇ ਪੱਕੀ ਭਰਤੀ ਕੀਤੀ ਜਾਵੇ ਆਦਿ ਮੰਗਾਂ ਮੰਗ ਪੱਤਰ ਅਨੁਸਾਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੂੰ ਮੀਟਿੰਗ ਦੇ ਕੇ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਇਸ ਮੌਕੇ ਸਰਕਲ ਪ੍ਰਧਾਨ ਮੱਲਣ ਨੇ ਕਿਹਾ ਕਿ ਜੇਕਰ ਹੁਣ ਵੀ ਪੰਜਾਬ ਸਰਕਾਰ ਨੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੂੰ ਮੀਟਿੰਗ ਲਈ ਸਮਾਂ ਦੇ ਕੇ ਮੀਟਿੰਗ ਨਾ ਕੀਤੀ ਮਸਲੇ ਹੱਲ ਨਾ ਕੀਤੇ ਤਾਂ ਜੋ ਵੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸੰਘਰਸ਼ ਉਲੀਕੇਗੀ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।






